ਤਾਜਾ ਖਬਰਾਂ
.
ਮੋਹਾਲੀ-ਮੋਹਾਲੀ ਨਗਰ ਨਿਗਮ ਨੇ ਬਿਨਾਂ ਮਨਜ਼ੂਰੀ ਦੇ ਚੱਲ ਰਹੇ ਨਿਰਮਾਣ ਕਾਰਜਾਂ ਖਿਲਾਫ ਵੱਡੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਨਗਰ ਨਿਗਮ ਕਮਿਸ਼ਨਰ ਟੀ ਬੈਨੀਥ ਦੀ ਅਗਵਾਈ ਹੇਠ ਇਹ ਮੁਹਿੰਮ ਨਗਰ ਨਿਗਮ ਦੀ ਹੱਦ ਅੰਦਰ ਪੈਂਦੇ ਪਿੰਡ ਮਟੌਰ ਅਤੇ ਕੁੰਭੜਾ ਅਤੇ ਹੋਰ ਪਿੰਡਾਂ ਵਿੱਚ ਚਲਾਈ ਗਈ। ਇਸ ਮੁਹਿੰਮ ਵਿੱਚ ਸੰਯੁਕਤ ਕਮਿਸ਼ਨਰ, ਸਹਾਇਕ ਕਮਿਸ਼ਨਰ, ਮਿਉਂਸਪਲ ਟਾਊਨ ਪਲਾਨਰ ਅਤੇ ਸਮੂਹ ਟਾਊਨ ਪਲੈਨਿੰਗ ਅਧਿਕਾਰੀ ਸ਼ਾਮਲ ਸਨ।
ਕਮਿਸ਼ਨਰ ਟੀ ਬੈਨੀਥ ਨੇ ਦੱਸਿਆ ਕਿ ਬਿਨਾਂ ਪ੍ਰਵਾਨਗੀ ਤੋਂ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਢਾਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਲਡਿੰਗ ਇੰਸਪੈਕਟਰਾਂ ਸਮੇਤ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਹੋ ਰਹੀਆਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਕਾਰਵਾਈ ਸ਼ਨੀਵਾਰ ਅਤੇ ਛੁੱਟੀ ਵਾਲੇ ਦਿਨ ਵੀ ਜਾਰੀ ਰਹੇਗੀ।
ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਬਿਨਾਂ ਪ੍ਰਵਾਨਗੀ ਤੋਂ ਕੋਈ ਵੀ ਉਸਾਰੀ ਸ਼ੁਰੂ ਨਾ ਹੋਣ ਦਿੱਤੀ ਜਾਵੇ। ਜੇਕਰ ਕੋਈ ਨਾਜਾਇਜ਼ ਉਸਾਰੀ ਪਾਈ ਜਾਂਦੀ ਹੈ ਤਾਂ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਕਿਸੇ ਵੀ ਅਧਿਕਾਰੀ ਵੱਲੋਂ ਅਣਗਹਿਲੀ ਵਰਤਣ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.