ਤਾਜਾ ਖਬਰਾਂ
.
ਨਵੀਂ ਦਿੱਲੀ- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਵੀਰਵਾਰ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਦਿੱਲੀ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ , ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਜਾਣਕਾਰੀ ਮੁਤਾਬਕ ਮਨਮੋਹਨ ਸਿੰਘ ਦੀ ਸਾਲ 2006 'ਚ ਦੂਜੀ ਵਾਰ ਬਾਈਪਾਸ ਸਰਜਰੀ ਹੋਈ ਸੀ, ਜਿਸ ਤੋਂ ਬਾਅਦ ਉਹ ਕਾਫੀ ਬੀਮਾਰ ਸਨ। ਵੀਰਵਾਰ ਨੂੰ ਉਨ੍ਹਾਂ ਨੂੰ ਸਾਹ ਲੈਣ 'ਚ ਤਕਲੀਫ ਅਤੇ ਬੇਚੈਨੀ ਤੋਂ ਬਾਅਦ ਏਮਜ਼ 'ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦਾ ਜਨਮ 26 ਸਤੰਬਰ 1932 ਨੂੰ ਗਾਹ, ਪੱਛਮੀ ਪੰਜਾਬ (ਹੁਣ ਪਾਕਿਸਤਾਨ) ਵਿੱਚ ਹੋਇਆ ਸੀ।
ਕਰਨਾਟਕ ਦੇ ਬੇਲਾਗਾਵੀ ਵਿੱਚ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ (CWC) ਦੀ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ 27 ਦਸੰਬਰ ਨੂੰ ਹੋਣ ਵਾਲੇ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਗਏ ਹਨ। ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਬੇਲਾਗਾਵੀ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਏਮਜ਼ ਹਸਪਤਾਲ ਦਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਪ੍ਰਿਅੰਕਾ ਗਾਂਧੀ ਏਮਜ਼ ਪਹੁੰਚ ਚੁੱਕੀ ਹੈ। ਕੁਝ ਸਮੇਂ ਬਾਅਦ ਸੋਨੀਆ ਗਾਂਧੀ ਵੀ ਹਸਪਤਾਲ ਪਹੁੰਚ ਰਹੀ ਹੈ।
Get all latest content delivered to your email a few times a month.