IMG-LOGO
ਹੋਮ ਰਾਸ਼ਟਰੀ: 🔴 ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ...

🔴 ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਏਮਜ਼ ਹਸਪਤਾਲ ਨੇ ਬੁਲੇਟਿਨ ਕੀਤਾ ਜਾਰੀ

Admin User - Dec 26, 2024 10:49 PM
IMG

.

ਨਵੀਂ ਦਿੱਲੀ- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਵੀਰਵਾਰ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਦਿੱਲੀ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ । ਸਾਬਕਾ ਪ੍ਰਧਾਨ ਮੰਤਰੀ  ਮਨਮੋਹਨ ਸਿੰਘ ਦੇ ਦਿਹਾਂਤ ਨੂੰ ਲੈ ਹਸਪਤਾਲ ਵੱਲੋਂ  ਅਧਿਕਾਰਤ ਤੌਰ 'ਤੇ ਪੁਸ਼ਟੀ ਕੀਤੀ ਗਈ ਹੈ। ਪਰ, ਰਾਬਰਟ ਵਾਡਰਾ, ਪੱਪੂ ਯਾਦਵ, ਮਨੋਜ ਝਾਅ, ਸਲਮਾਨ ਖੁਰਸ਼ੀਦ ਨੇ ਉਨ੍ਹਾਂ ਦੇ ਦੇਹਾਂਤ ਬਾਰੇ ਐਕਸ 'ਤੇ ਪੋਸਟ ਕੀਤਾ ਹੈ।

ਏਮਜ਼ ਹਸਪਤਾਲ ਨੇ ਡਾ .ਮਨਮੋਹਨ ਸਿੰਘ ਦੇ ਦਿਹਾਂਤ ਹੋਣ 'ਤੇ ਬੁਲੇਟਿਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਉਮਰ-ਸਬੰਧਤ ਡਾਕਟਰੀ ਸਥਿਤੀਆਂ ਲਈ ਇਲਾਜ ਕੀਤਾ ਜਾ ਰਿਹਾ ਸੀ ਅਤੇ 26 ਦਸੰਬਰ 2024 ਨੂੰ ਘਰ ਵਿੱਚ ਅਚਾਨਕ ਬੇਹੋਸ਼ ਹੋ ਗਏ ਸੀ, ਉਨ੍ਹਾਂ ਨੂੰ ਫਿਰ ਰਾਤ 8:06 ਵਜੇ ਏਮਜ਼, ਨਵੀਂ ਦਿੱਲੀ ਵਿਖੇ ਮੈਡੀਕਲ ਐਮਰਜੈਂਸੀ ਲਈ ਲਿਆਂਦਾ ਗਿਆ ਅਤੇ ਐਂਮਰਜੈੰਸੀ ਇਲਾਜ ਸ਼ੁਰੂ ਕੀਤੇ ਗਏ, ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ  ਨੂੰ ਜ਼ਿੰਦਾ ਨਹੀਂ ਕੀਤਾ ਜਾ ਸਕਿਆ ਅਤੇ ਰਾਤ 9:51 'ਤੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.