ਤਾਜਾ ਖਬਰਾਂ
.
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ 'ਤੇ ਪੋਸਟ ਸ਼ੇਅਰ ਕਰਕੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਲਿਖਿਆ- ਇੰਡੀਆ ਆਪਣੇ ਸਭ ਤੋਂ ਮਸ਼ਹੂਰ ਨੇਤਾਵਾਂ ਵਿੱਚੋਂ ਇੱਕ, ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੋਗ ਮਨਾ ਰਿਹਾ ਹੈ। ਇੱਕ ਸਾਧਾਰਨ ਪਿਛੋਕੜ ਤੋਂ ਉੱਠ ਕੇ, ਉਹ ਇੱਕ ਪ੍ਰਸਿੱਧ ਅਰਥ ਸ਼ਾਸਤਰੀ ਬਣੇ। ਉਨ੍ਹਾਂ ਨੇ ਵਿੱਤ ਮੰਤਰੀ ਸਮੇਤ ਕਈ ਅਹੁਦਿਆਂ 'ਤੇ ਕੰਮ ਕੀਤਾ। ਸਾਲਾਂ ਤੱਕ ਸਾਡੀ ਆਰਥਿਕ ਨੀਤੀ 'ਤੇ ਡੂੰਘੀ ਛਾਪ ਛੱਡੀ। ਸੰਸਦ ਦੇ ਅੰਦਰ ਉਨ੍ਹਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਸਾਡੇ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਵਿਆਪਕ ਯਤਨ ਕੀਤੇ।
ਪੀਐਮ ਨੇ ਇੱਕ ਹੋਰ ਪੋਸਟ ਵਿੱਚ ਲਿਖਿਆ - 'ਜਦੋਂ ਡਾ: ਮਨਮੋਹਨ ਸਿੰਘ ਜੀ ਪ੍ਰਧਾਨ ਮੰਤਰੀ ਸਨ ਅਤੇ ਮੈਂ ਗੁਜਰਾਤ ਦਾ ਮੁੱਖ ਮੰਤਰੀ ਸੀ, ਅਸੀਂ ਰੋਜ਼ਾਨਾ ਗੱਲ ਕਰਦੇ ਸੀ। ਅਸੀਂ ਸ਼ਾਸਨ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਡੂੰਘਾਈ ਨਾਲ ਚਰਚਾ ਕਰਦੇ ਸੀ। ਉਨ੍ਹਾਂ ਦੀ ਬੁੱਧੀ ਅਤੇ ਨਿਮਰਤਾ ਹਮੇਸ਼ਾ ਦਿਖਾਈ ਦਿੰਦੀ ਸੀ। ਇਸ ਦੁੱਖ ਦੀ ਘੜੀ ਵਿੱਚ ਡਾਕਟਰ ਮਨਮੋਹਨ ਸਿੰਘ ਜੀ ਦੇ ਪਰਿਵਾਰ, ਉਨ੍ਹਾਂ ਦੇ ਦੋਸਤਾਂ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਮੇਰੀ ਸੰਵੇਦਨਾ ਹੈ। ਓਮ ਸ਼ਾਂਤੀ'
Get all latest content delivered to your email a few times a month.