IMG-LOGO
ਹੋਮ ਰਾਸ਼ਟਰੀ: ਘਰ ਲਿਆਂਦੀ ਗਈ ਡਾ. ਮਨਮੋਹਨ ਸਿੰਘ ਦੀ ਦੇਹ, ਕੇਂਦਰ ਸਰਕਾਰ...

ਘਰ ਲਿਆਂਦੀ ਗਈ ਡਾ. ਮਨਮੋਹਨ ਸਿੰਘ ਦੀ ਦੇਹ, ਕੇਂਦਰ ਸਰਕਾਰ ਨੇ ਅੱਜ ਦੇ ਸਾਰੇ ਪ੍ਰੋਗਰਾਮ ਕੀਤੇ ਰੱਦ; ਦੇਸ਼ 'ਚ 7 ਦਿਨ ਦਾ ਕੌਮੀ ਸੋਗ ਐਲਾਨਿਆ

Admin User - Dec 27, 2024 09:57 AM
IMG

.

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਨੂੰ 92 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਵੀਰਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ 'ਚ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ ਸੀ। ਮਨਮੋਹਨ ਸਿੰਘ ਨੇ ਏਮਜ਼ ਦੇ ਐਮਰਜੈਂਸੀ ਵਿਭਾਗ 'ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ ਹੈ। ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ 'ਤੇ ਅੱਜ ਦੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਰਾਸ਼ਟਰਪਤੀ ਭਵਨ 'ਚ ਰਾਸ਼ਟਰੀ ਝੰਡਾ ਅੱਧਾ ਝੁਕਾ ਦਿੱਤਾ ਗਿਆ ਹੈ। ਨਾਲ ਹੀ, ਦਿੱਲੀ ਸਥਿਤ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਮੁੱਖ ਦਫਤਰ 'ਚ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਗਿਆ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਸਸਕਾਰ ਸ਼ਨਿਚਰਵਾਰ ਨੂੰ ਹੋਵੇਗਾ।

 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.