IMG-LOGO
ਹੋਮ ਰਾਸ਼ਟਰੀ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਮੈਡੀਕਲ ਸਹਾਇਤਾ...

ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਦੇਣ ਬਾਰੇ ਹਲਫਨਾਮਾ ਦਾਖ਼ਲ ਕਰਨ ਦੇ ਹੁਕਮ

Admin User - Dec 27, 2024 12:34 PM
IMG

.

ਸੁਪਰੀਮ ਕੋਰਟ ਨੇ 31 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ 'ਤੇ ਚਿੰਤਾ ਪ੍ਰਗਟਾਈ ਹੈ। ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੀਆਂ ਹਦਾਇਤਾਂ ਨੂੰ ਅਮਲ ਵਿੱਚ ਨਾ ਲਿਆਉਣ ਲਈ ਪੰਜਾਬ ਸਰਕਾਰ ਦੇ ਰਵੱਈਏ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਪੰਜਾਬ ਸਰਕਾਰ ਨੇ ਕਿਹਾ ਕਿ ਧਰਨਾਕਾਰੀ ਕਿਸਾਨ ਨਹੀਂ ਚਾਹੁੰਦੇ ਕਿ ਡੱਲੇਵਾਲ ਨੂੰ ਧਰਨੇ ਵਾਲੀ ਥਾਂ ਤੋਂ ਤਬਦੀਲ ਕੀਤਾ ਜਾਵੇ।

ਐਸਜੀ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੁਝ ਲੋਕ ਕਿਸਾਨ ਆਗੂ ਨੂੰ ਇਸ ਤਰ੍ਹਾਂ ਬੰਧਕ ਨਹੀਂ ਬਣਾ ਕੇ ਨਹੀਂ ਰੱਖ ਸਕਦੇ। ਡੱਲੇਵਾਲ ਨੂੰ ਮੈਡੀਕਲ ਸਹਾਇਤਾ ਦਿੱਤੀ ਜਾਵੇ। ਐਸਸੀ ਨੇ ਕਿਹਾ ਕਿ ਸਾਨੂੰ ਉਨ੍ਹਾਂ ਕਿਸਾਨਾਂ ਦੇ ਇਰਾਦਿਆਂ 'ਤੇ ਸ਼ੱਕ ਹੈ ਜੋ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਵਿੱਚ ਰੁਕਾਵਟ ਪਾ ਰਹੇ ਹਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਇੱਕ ਵਿਅਕਤੀ ਦੀ ਜਾਨ ਦਾਅ 'ਤੇ ਹੈ ਤੁਹਾਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

ਜੇਕਰ ਕਾਨੂੰਨ ਵਿਵਸਥਾ ਵਿਗੜਦੀ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੱਲ੍ਹ ਤੱਕ ਡੱਲੇਵਾਲ ਦੀ ਸਿਹਤ ਅਤੇ ਮੈਡੀਕਲ ਸਹਾਇਤਾ ਦੇਣ ਬਾਰੇ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਭਲਕੇ ਹੋਣ ਵਾਲੀ ਸੁਣਵਾਈ ਵਿੱਚ ਆਨਲਾਈਨ ਹਾਜ਼ਰ ਹੋਣ ਲਈ ਵੀ ਕਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.