ਤਾਜਾ ਖਬਰਾਂ
.
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੱਖ-ਵੱਖ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਸਮੇਤ ਮੱਥਾ ਟੇਕਣ ਪੁੱਜੇ। ਗੁਰਦੁਆਰਾ ਸਾਹਿਬ ਨਤਮਸਤਕ ਹੋ ਕੇ ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਰਗੀ ਮਹਾਨ ਧਰਤੀ ਤੇ ਇਥੇ ਹੋਈਆਂ ਮਹਾਨ ਸ਼ਹਾਦਤਾਂ ਦੀ ਮਿਸਾਲ ਦੁਨੀਆਂ ਵਿੱਚ ਹੋਰ ਕਿਤੇ ਵੀ ਨਹੀਂ ਮਿਲਦੀ। ਅਰੋੜਾ ਨੇ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਬਿਨਾਂ ਕਿਸੇ ਡਰ-ਭੈਅ ਤੋਂ ਸੱਚ ਦੀ ਆਵਾਜ਼ ਬੁਲੰਦ ਕਰਨ ਦੀ ਸੇਧ ਦਿੰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਝੂਠ ਤੇ ਕੂੜ ਦਾ ਪਸਾਰਾ ਜਿੰਨਾ ਮਰਜ਼ੀ ਵੱਡਾ ਹੋਵੇ, ਅੰਤ ਨੂੰ ਜਿੱਤ ਸੱਚ ਦੀ ਹੋਣੀ ਹੁੰਦੀ ਹੈ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਇਨ੍ਹਾਂ ਦਾ ਵਿਸ਼ੇਸ਼ ਤੌਰ ਉਤੇ ਸਨਮਾਨ ਕੀਤਾ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਤਰੁਨਪ੍ਰੀਤ ਸਿੰਘ ਸੌਂਧ, ਹਰਦੀਪ ਸਿੰਘ ਮੁੰਡੀਆਂ, ਡਾ. ਬਲਜੀਤ ਕੌਰ ਅਤੇ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਬੱਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ, ਵਿਧਾਇਕ ਸਮਾਣਾ ਚੇਤਨ ਸਿੰਘ ਜੌੜਮਾਜਰਾ, ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਚੇਅਰਮੈਨ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਦੀਪਕ ਸ਼ਰਮਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਸਮੇਤ ਵੱਖ-ਵੱਖ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਨੇ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ।
Get all latest content delivered to your email a few times a month.