ਤਾਜਾ ਖਬਰਾਂ
.
ਨਵੀਂ ਦਿੱਲੀ- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇੱਥੇ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਇੱਕ ਸ਼ੋਕ ਮਤਾ ਪਾਸ ਕੀਤਾ ਗਿਆ।
ਦੱਸ ਦੇਈਏ ਕਿ ਡਾ. ਮਨਮੋਹਨ ਸਿੰਘ ਲੰਬੇ ਸਮੇਂ ਤੋਂ ਬਿਮਾਰ ਸਨ। ਘਰ ਵਿੱਚ ਬੇਹੋਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਾਤ 8:06 ਵਜੇ ਦਿੱਲੀ ਏਮਜ਼ ਲਿਆਂਦਾ ਗਿਆ। ਹਸਪਤਾਲ ਦੇ ਬੁਲੇਟਿਨ ਮੁਤਾਬਕ ਉਨ੍ਹਾਂ ਨੇ ਰਾਤ 9:51 'ਤੇ ਆਖਰੀ ਸਾਹ ਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਅੰਤਿਮ ਯਾਤਰਾ ਸ਼ਨੀਵਾਰ, 28 ਦਸੰਬਰ ਨੂੰ ਸਵੇਰੇ 9:30 ਵਜੇ ਏ.ਆਈ.ਸੀ.ਸੀ. (ਆਲ ਇੰਡੀਆ ਕਾਂਗਰਸ ਕਮੇਟੀ) ਦੇ ਦਿੱਲੀ ਸਥਿਤ ਹੈੱਡਕੁਆਰਟਰ ਤੋਂ ਸ਼ੁਰੂ ਹੋਵੇਗੀ। ਇਹ ਜਾਣਕਾਰੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦਿੱਤੀ।
ਉਨ੍ਹਾਂ ਦੱਸਿਆ- ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਸ਼ਨੀਵਾਰ ਨੂੰ ਸਵੇਰੇ 8 ਵਜੇ ਉਨ੍ਹਾਂ ਦੀ ਰਿਹਾਇਸ਼ ਤੋਂ ਏ.ਆਈ.ਸੀ.ਸੀ. ਹੈੱਡਕੁਆਰਟਰ ਲਿਆਂਦੀ ਜਾਵੇਗੀ, ਜਿੱਥੇ ਲੋਕ ਅਤੇ ਕਾਂਗਰਸੀ ਵਰਕਰ ਸਵੇਰੇ 8:30 ਤੋਂ 9:30 ਵਜੇ ਤੱਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।
Get all latest content delivered to your email a few times a month.