ਤਾਜਾ ਖਬਰਾਂ
.
ਅੰਮ੍ਰਿਤਸਰ- ਭਾਰਤ ਸਮੇਤ ਦੁਨੀਆ ਭਰ ਦੇ ਦੇਸ਼ਾਂ ਵਿਚ ਆਰਥਿਕ ਸੁਧਾਰਾਂ ਦੇ ਸ਼ਾਸਤਰੀ ਵਜੋਂ ਜਾਣੇ ਜਾਂਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਬੀਤੀ ਰਾਤ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ 'ਤੇ ਭਾਰਤ ਦੇਸ਼ ਦੇ ਲਹਿਰਾਏ ਜਾਣ ਵਾਲੇ ਕੌਮੀ ਤਿਰੰਗੇ ਝੰਡਿਆਂ ਨੂੰ ਅੱਜ ਝੁਕਾ ਕੇ ਸੋਗ ਪਗਟ ਆਇਆ ਜਾ ਰਿਹਾ ਹੈ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡਾ. ਮਨਮੋਹਨ ਸਿੰਘ ਦੀ ਰਿਹਾਇਸ਼ 'ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇੱਥੇ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਇੱਕ ਸ਼ੋਕ ਮਤਾ ਪਾਸ ਕੀਤਾ ਗਿਆ।
ਉਨ੍ਹਾਂ ਦੀ ਅੰਤਿਮ ਯਾਤਰਾ ਭਲਕੇ ਸ਼ਨੀਵਾਰ, 28 ਦਸੰਬਰ ਨੂੰ ਸਵੇਰੇ 9:30 ਵਜੇ ਏ.ਆਈ.ਸੀ.ਸੀ. (ਆਲ ਇੰਡੀਆ ਕਾਂਗਰਸ ਕਮੇਟੀ) ਦੇ ਦਿੱਲੀ ਸਥਿਤ ਹੈੱਡਕੁਆਰਟਰ ਤੋਂ ਸ਼ੁਰੂ ਹੋਵੇਗੀ। ਇਹ ਜਾਣਕਾਰੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦਿੱਤੀ। ਉਨ੍ਹਾਂ ਦੱਸਿਆ- ਡਾ. ਸਿੰਘ ਦੀ ਮ੍ਰਿਤਕ ਦੇਹ ਸ਼ਨੀਵਾਰ ਨੂੰ ਸਵੇਰੇ 8 ਵਜੇ ਉਨ੍ਹਾਂ ਦੀ ਰਿਹਾਇਸ਼ ਤੋਂ ਏ.ਆਈ.ਸੀ.ਸੀ. ਹੈੱਡਕੁਆਰਟਰ ਲਿਆਂਦੀ ਜਾਵੇਗੀ, ਜਿੱਥੇ ਲੋਕ ਅਤੇ ਕਾਂਗਰਸੀ ਵਰਕਰ ਸਵੇਰੇ 8:30 ਤੋਂ 9:30 ਵਜੇ ਤੱਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।
Get all latest content delivered to your email a few times a month.