ਤਾਜਾ ਖਬਰਾਂ
.
ਨਵੀਂ ਦਿੱਲੀ- ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਬੀਤੀ ਵੀਰਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇੱਥੇ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਇੱਕ ਸ਼ੋਕ ਮਤਾ ਪਾਸ ਕੀਤਾ ਗਿਆ।
ਇਸ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
ਦੱਸ ਦੇਈਏ ਕਿ ਮਨਮੋਹਨ ਲੰਬੇ ਸਮੇਂ ਤੋਂ ਬਿਮਾਰ ਸਨ। ਘਰ ਵਿੱਚ ਬੇਹੋਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਾਤ 8:06 ਵਜੇ ਦਿੱਲੀ ਏਮਜ਼ ਲਿਆਂਦਾ ਗਿਆ। ਹਸਪਤਾਲ ਦੇ ਬੁਲੇਟਿਨ ਮੁਤਾਬਕ ਉਨ੍ਹਾਂ ਨੇ ਰਾਤ 9:51 'ਤੇ ਆਖਰੀ ਸਾਹ ਲਿਆ।
Get all latest content delivered to your email a few times a month.