ਤਾਜਾ ਖਬਰਾਂ
.
ਪਹਾੜੀ ਖੇਤਰਾਂ 'ਚ ਲਗਾਤਾਰ ਪੈ ਰਹੀ ਬਰਫ਼ਵਾਰੀ ਦਾ ਉਤਰ ਭਾਰਤ 'ਚ ਮੌਸਮ 'ਤੇ ਅਸਰ ਪੈਂਦਾ ਵਿਖਾਈ ਦੇ ਰਿਹਾ ਹੈ। ਪੰਜਾਬ-ਚੰਡੀਗੜ੍ਹ 'ਚ ਮੀਂਹ ਤੋਂ ਬਾਅਦ ਔਸਤ ਤਾਪਮਾਨ 'ਚ 7.2 ਡਿਗਰੀ ਦੀ ਗਿਰਾਵਟ ਹੋਈ ਹੈ। ਜਿਸ ਤੋਂ ਬਾਅਦ ਦਿਨ ਦਾ ਤਾਪਮਾਨ ਆਮ ਨਾਲੋਂ 3.9 ਡਿਗਰੀ ਘੱਟ ਗਿਆ। ਮੀਂਹ ਤੋਂ ਬਾਅਦ ਹੁਣ ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਕੁਝ ਖੇਤਰਾਂ ਵਿੱਚ ਵਿਜ਼ੀਬਿਲਟੀ 100 ਮੀਟਰ ਤੱਕ ਘੱਟ ਸਕਦੀ ਹੈ।
ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਚੰਡੀਗੜ੍ਹ, ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 8.8 ਮਿਲੀਮੀਟਰ ਬਾਰਿਸ਼ ਹੋਈ ਹੈ। ਇਸ ਤੋਂ ਇਲਾਵਾ ਬਰਨਾਲਾ 'ਚ 19 ਮਿਲੀਮੀਟਰ, ਅੰਮ੍ਰਿਤਸਰ 'ਚ 10 ਮਿਲੀਮੀਟਰ, ਲੁਧਿਆਣਾ 'ਚ 1.4, ਪਟਿਆਲਾ 'ਚ 5, ਪਠਾਨਕੋਟ 'ਚ 4, ਬਠਿੰਡਾ 'ਚ 12, ਮੋਗਾ 'ਚ 10.5 ਅਤੇ ਮੋਹਾਲੀ 'ਚ 7.5 ਮਿਲੀਮੀਟਰ ਬਾਰਿਸ਼ ਹੋਈ ਹੈ।
Get all latest content delivered to your email a few times a month.