ਤਾਜਾ ਖਬਰਾਂ
ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡਲੇਵਾਲ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਚੰਡੀਗੜ੍ਹ- ਅੱਜ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਜਗਜੀਤ ਸਿੰਘ ਦੱਲੇਵਾਲ ਦਾ ਇਲਾਜ ਹਸਪਤਾਲ ਵਿੱਚ ਕਿਉਂ ਨਹੀਂ ਕਰਵਾਇਆ ਜਾ ਰਿਹਾ, ਇਸ ਨੂੰ ਲੈ ਕੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਉੱਥੇ ਵਧੀਆ ਸਿਹਤ ਸਹੂਲਤਾਂ ਵਾਲਾ ਹਸਪਤਾਲ ਬਣਾਇਆ। ਅਸੀ ਮੋਰਚੇ ਦੇ ਉੱਤੇ ਹਸਪਤਾਲ ਬਣਵਾਇਆ, ਉਹਨਾਂ ਨੇ ਕਿਹਾ ਕਿ ਜਦੋਂ ਬੀਤੇ ਦਿਨ ਪੰਜਾਬ ਕੈਬਨਟ ਦੀ ਲੀਡਰਸ਼ਿਪ ਜਗਜੀਤ ਸਿੰਘ ਡਲੇਵਾਲ ਨੂੰ ਮਿਲਣ ਗਏ ਸੀ ਤਾਂ ਉਹਨਾਂ ਨੇ ਮੈਡੀਕਲ ਹੜਤਾਲ ਵੀ ਕੀਤੀ ਹੋਈ ਹੈ। ਪੰਜਾਬ ਸਰਕਾਰ ਲਗਾਤਾਰ ਜਗਜੀਤ ਸਿੰਘ ਡਲੇਵਾਲ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਮੈਡੀਕਲ ਹੜਤਾਲ ਖਤਮ ਕਰ ਦੇਵੇ ਅਤੇ ਅਨਸ਼ਨ ਕਰਦੇ ਰਹਿਣ , ਬਾਕੀ ਉਹਨਾਂ ਨੇ ਕਿਹਾ ਕਿ ਜੋ ਵੀ ਸੁਪਰੀਮ ਕੋਰਟ ਦੇ ਵੱਲੋਂ ਸਾਨੂੰ ਹਦਾਇਤਾਂ ਜਾ ਰਹੀਆਂ ਕੀਤੀਆਂ ਜਾਣਗੀਆਂ ਅਸੀਂ ਉਹ ਜਰੂਰ ਲਾਗੂ ਕਰਾਂਗੇ। ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਨੂੰ ਵੀ ਕੀਤੀ ਅਪੀਲ ਕਿ ਕਿਸਾਨਾਂ ਦੇ ਨਾਲ ਬੈਠ ਕੇ ਉਹਨਾਂ ਦੇ ਮਸਲੇ ਹੱਲ ਕਰਵਾਏ ਜਾਣ।
Get all latest content delivered to your email a few times a month.