ਤਾਜਾ ਖਬਰਾਂ
.
ਜਗਰਾਓਂ --(ਹੇਮ ਰਾਜ ਬੱਬਰ,ਰਜਨੀਸ਼ ਬਾਂਸਲ)--ਜਲਦੀ ਅਮੀਰ ਬਣਨ ਤੇ ਆਪਣੇ ਨਾਜਾਇਜ਼ ਖਰਚਿਆਂ ਨੂੰ ਪੂਰਾ ਕਰਨ ਲਈ ਆਮ ਲੋਕਾਂ ਤੋ ਮੋਬਾਈਲ ਫੋਨ ਤੇ ਮੋਟਸਾਈਕਲ ਲੁੱਟਣ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਨ ਵਿੱਚ ਬੱਸ ਸਟੈਂਡ ਚੌਂਕੀ ਜਗਰਾਓਂ ਪੁਲਿਸ ਨੇ ਸਫ਼ਲਤਾ ਹਾਸਿਲ ਕੀਤੀ ਹੈ ਤੇ ਹੁਣ ਇਨ੍ਹਾਂ ਦਾ ਰਿਮਾਂਡ ਲੈਂ ਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ ।
ਇਸ ਬਾਰੇ ਪੂਰੀ ਜਾਣਕਾਰੀ ਦਿੰਦੇ ਹੋਏ ਐਸਐਚਓ ਅਮਰਜੀਤ ਸਿੰਘ ਥਾਣਾ ਸਿਟੀ ਜਗਰਾਓ ਨੇ ਕਿਹਾਕਿ ਇਹ ਦੋਵੇਂ ਆਮ ਲੋਕਾਂ ਨੂੰ ਸਵੇਰੇ ਸ਼ਾਮ ਸੁੰਨਸਾਨ ਰਾਹਾਂ ਤੇ ਘੇਰ ਕੇ ਉਨਾਂ ਦੇ ਮੋਬਾਈਲ ਫੋਨ ਤੇ ਨਗਦੀ ਸਮੇਤ ਮੋਟਸਾਈਕਲ ਲੁੱਟ ਲੈਂਦੇ ਸਨ ਤੇ ਪੁਲਿਸ ਨੇ ਹੁਣ ਇਨ੍ਹਾਂ ਕੋਲੋਂ ਤਿੰਨ ਮੋਬਾਈਲ ਫੋਨ ਤੇ ਦੋ ਮੋਟਰਸਾਇਕਲ ਵੀ ਬਰਾਮਦ ਕੀਤੇ ਹਨ ਤੇ ਰਿਮਾਂਡ ਦੌਰਾਨ ਇਨ੍ਹਾਂ ਤੋਂ ਹੋਰ ਵੀ ਰਿਕਵਰੀ ਹੋਣ ਦੀ ਸੰਭਾਵਨਾ ਹੈ।
ਇਸ ਮੌਕੇ ਬੱਸ ਸਟੈਂਡ ਪੁਲਿਸ ਚੌਂਕੀ ਇੰਚਾਰਜ ਸੁਖਵਿੰਦਰ ਸਿੰਘ,ਥਾਣੇਦਾਰ ਰਣਧੀਰ ਸਿੰਘ,ਮੁਨਸ਼ੀ ਰਣਜੀਤ ਸਿੰਘ,ਜਤਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਵੀ ਹਾਜ਼ਿਰ ਸਨ।
Get all latest content delivered to your email a few times a month.