ਤਾਜਾ ਖਬਰਾਂ
.
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 31 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਫੈਸਲਾ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸਮਰਥਨ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ 31 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦਾ ਏਜੰਡਾ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੇ ਗਏ ਪਹਿਲਾਂ ਵਾਲੇ ਏਜੰਡੇ ਅਨੁਸਾਰ ਹੀ ਰਹੇਗਾ।
Get all latest content delivered to your email a few times a month.