ਤਾਜਾ ਖਬਰਾਂ
.
ਐਤਵਾਰ ਨੂੰ ਬੈਂਕਾਕ ਤੋਂ ਆ ਰਹੀ ਜੇਜੂ ਏਅਰ ਦਾ ਜਹਾਜ਼ ਦੱਖਣੀ ਕੋਰੀਆ ਦੇ ਮੁਆਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹਾਦਸਾਗ੍ਰਸਤ ਹੋ ਗਿਆ। ਕੋਰੀਆ ਟਾਈਮਜ਼ ਮੁਤਾਬਕ ਹਾਦਸੇ 'ਚ ਜਹਾਜ਼ 'ਚ ਸਵਾਰ 181 ਲੋਕਾਂ 'ਚੋਂ 64 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। 2 ਲੋਕਾਂ ਨੂੰ ਜ਼ਿੰਦਾ ਬਚਾ ਲਿਆ ਗਿਆ ਹੈ, ਇਸ ਤੋਂ ਇਲਾਵਾ 115 ਹੋਰ ਯਾਤਰੀਆਂ ਦੀ ਮੌਤ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਸਮਾਚਾਰ ਏਜੰਸੀ ਯੋਨਹਾਪ ਮੁਤਾਬਕ ਏਅਰਪੋਰਟ 'ਤੇ ਲੈਂਡ ਕਰਦੇ ਸਮੇਂ ਜਹਾਜ਼ ਦੇ ਲੈਂਡਿੰਗ ਗੀਅਰ 'ਚ ਖਰਾਬੀ ਆ ਗਈ ਸੀ। ਇਸ ਕਾਰਨ ਜਹਾਜ਼ ਨੂੰ ਬਿਨਾਂ ਲੈਂਡਿੰਗ ਗੀਅਰ ਦੇ ਲੈਂਡ ਕਰਨਾ ਪਿਆ।
ਲੈਂਡਿੰਗ ਤੋਂ ਬਾਅਦ, ਜਹਾਜ਼ ਰਨਵੇ 'ਤੇ ਫਿਸਲ ਗਿਆ, ਹਵਾਈ ਅੱਡੇ ਦੀ ਵਾੜ ਨਾਲ ਟਕਰਾ ਗਿਆ ਅਤੇ ਕਰੈਸ਼ ਹੋ ਗਿਆ। ਏਜੰਸੀ ਮੁਤਾਬਕ ਜਹਾਜ਼ 'ਚ ਚਾਲਕ ਦਲ ਦੇ 6 ਮੈਂਬਰ ਅਤੇ 175 ਯਾਤਰੀ ਸਵਾਰ ਸਨ।ਹਾਦਸਾ ਭਾਰਤੀ ਸਮੇਂ ਅਨੁਸਾਰ ਸਵੇਰੇ 5:37 ਵਜੇ (ਸਥਾਨਕ ਸਮੇਂ ਅਨੁਸਾਰ 9:07 ਵਜੇ) ਵਾਪਰਿਆ। ਰਿਪੋਰਟਾਂ ਮੁਤਾਬਕ ਹਵਾਈ ਅੱਡੇ 'ਤੇ ਸਾਰੀਆਂ ਸਥਾਨਕ ਅਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਮੁਆਨ ਹਵਾਈ ਅੱਡੇ ਦੇ ਅੱਗ ਬੁਝਾਊ ਅਧਿਕਾਰੀ ਨੇ ਨਿਊਜ਼ ਏਜੰਸੀ ਰਾਇਟਰਜ਼ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਹਾਜ਼ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ ਅੱਗ ਬੁਝਾਉਣ ਵਿੱਚ 43 ਮਿੰਟ ਲੱਗ ਗਏ। ਫਿਲਹਾਲ ਹਾਦਸੇ ਵਾਲੀ ਥਾਂ 'ਤੇ ਬਚਾਅ ਕਾਰਜ ਜਾਰੀ ਹੈ। ਜ਼ਿਆਦਾਤਰ ਲੋਕ ਜਹਾਜ਼ ਦੇ ਪਿਛਲੇ ਹਿੱਸੇ 'ਚ ਸਵਾਰ ਸਨ, ਜਿਨ੍ਹਾਂ ਨੂੰ ਉਥੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਹਾਜ਼ ਵਿੱਚ ਸਵਾਰ ਯਾਤਰੀਆਂ ਵਿੱਚ 173 ਦੱਖਣੀ ਕੋਰੀਆਈ ਅਤੇ 2 ਥਾਈ ਨਾਗਰਿਕ ਸਨ।
Get all latest content delivered to your email a few times a month.