ਤਾਜਾ ਖਬਰਾਂ
.
ਚੰਡੀਗੜ੍ਹ- ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੇ ਖਨੌਰੀ ਬਾਰਡਰ 'ਤੇ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਦੇ ਸਮਰਥਨ 'ਚ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਵਾਂਗਚੁਕ ਨੇ ਅੰਦੋਲਨ ਦੀ ਅਗਵਾਈ ਕਰ ਰਹੀਆਂ ਦੋਵਾਂ ਕਿਸਾਨ ਯੂਨੀਅਨਾਂ ਦੇ ਵੱਖ-ਵੱਖ ਨੇਤਾਵਾਂ ਦੀ ਮੌਜੂਦਗੀ ਵਿੱਚ ਡੱਲੇਵਾਲ ਨਾਲ ਮੁਲਾਕਾਤ ਕੀਤੀ।
ਮੁਲਾਕਾਤ ਤੋਂ ਬਾਅਦ ਵਾਂਗਚੁਕ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਬੈਠਕ ਮੁੱਖ ਤੌਰ 'ਤੇ ਲੱਦਾਖ ਦੇ ਲੋਕਾਂ ਦੀਆਂ ਸ਼ੁਭਕਾਮਨਾਵਾਂ ਅਤੇ ਸਮਰਥਨ ਦੇਣ ਲਈ ਸੀ। ਉਨ੍ਹਾਂ ਕਿਹਾ ਕਿ ਡੱਲੇਵਾਲ, ਜੋ ਲੰਬੇ ਸਮੇਂ ਤੋਂ ਮਰਨ ਵਰਤ 'ਤੇ ਸਨ, ਮੁਸ਼ਕਿਲ ਨਾਲ ਬੋਲ ਪਾ ਰਹੇ ਸਨ ਅਤੇ ਉਨ੍ਹਾਂ ਨੂੰ ਮਿਲਣ ਦਾ ਮਕਸਦ ਲੰਬੀ ਗੱਲਬਾਤ ਕਰਨਾ ਨਹੀਂ ਸੀ, ਬਲਕਿ ਸਿਰਫ ਸਮਰਥਨ ਦਿਖਾਉਣਾ ਸੀ।
ਵਾਂਗਚੁਕ ਨੇ ਲੋਕਾਂ ਨੂੰ ਕਿਸਾਨਾਂ ਪ੍ਰਤੀ ਹਮਦਰਦੀ ਰੱਖਣ ਦੀ ਅਪੀਲ ਕਰਦਿਆਂ ਕਿਹਾ, "ਅਸੀਂ ਜੋ ਭੋਜਨ ਖਾਂਦੇ ਹਾਂ ਉਹ ਕਿਸਾਨਾਂ ਦੁਆਰਾ ਤਿਆਰ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਕਿਸਾਨ ਆਗੂ ਡੱਲੇਵਾਲ ਦੀ ਅਣਮਿੱਥੇ ਸਮੇਂ ਦਾ ਮਰਨ ਵਰਤ ਅੱਜ 34ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।
Get all latest content delivered to your email a few times a month.