ਤਾਜਾ ਖਬਰਾਂ
.
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਅਮੁੱਲ ਹੈ ਅਤੇ ਮਾਂ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗਿਆਨੀ ਗੁਰਮੁੱਖ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਗਿਆਨੀ ਗੁਰਮੁੱਖ ਸਿੰਘ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਬੀਬੀ ਬਲਵਿੰਦਰ ਕੌਰ ਦੇ ਚਲਾਣੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
Get all latest content delivered to your email a few times a month.