IMG-LOGO
ਹੋਮ ਪੰਜਾਬ, ਰਾਸ਼ਟਰੀ, ਪੀਲੀਭੀਤ ਐਨਕਾਊਂਟਰ ਮਾਮਲੇ ਦੀ ਉੱਠੀ ਹਾਈ-ਲੇਵਲ ਜਾਂਚ ਦੀ ਮੰਗ, 'ਆਪ'...

ਪੀਲੀਭੀਤ ਐਨਕਾਊਂਟਰ ਮਾਮਲੇ ਦੀ ਉੱਠੀ ਹਾਈ-ਲੇਵਲ ਜਾਂਚ ਦੀ ਮੰਗ, 'ਆਪ' ਵਿਧਾਇਕ ਨੇ ਸਪੀਕਰ ਨੂੰ ਲਿਖਿਆ ਪੱਤਰ

Admin User - Dec 29, 2024 10:15 AM
IMG

..

ਚੰਡੀਗੜ੍ਹ-  ਯੂਪੀ ਦੇ ਪੀਲੀਭੀਤ ਮੁਕਾਬਲੇ ਵਿੱਚ ਮਾਰੇ ਗਏ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ।

ਉਨ੍ਹਾਂ ਕਿਹਾ ਕਿ ਯੂਪੀ ਸਰਕਾਰ ਨਾਲ ਸੰਪਰਕ ਕਰਕੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਤਾਂ ਜੋ ਸਾਰੀ ਸੱਚਾਈ ਸਾਹਮਣੇ ਆ ਸਕੇ। ਦੂਜੇ ਪਾਸੇ ਯੂਪੀ ਵਿੱਚ ਇਸ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਡੀਐਮ ਸੰਜੇ ਕੁਮਾਰ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਬਿਆਨ ਦਰਜ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਹੋਰ ਵਿਅਕਤੀ ਕੋਲ ਕੋਈ ਜਾਣਕਾਰੀ ਹੈ ਤਾਂ ਉਹ ਵੀ 3 ਜਨਵਰੀ ਤੱਕ ਆਪਣਾ ਬਿਆਨ ਦਰਜ ਕਰਵਾ ਸਕੇਗਾ।

ਮੁਕਾਬਲੇ 'ਚ ਮਾਰੇ ਗਏ ਤਿੰਨ ਨੌਜਵਾਨ ਗੁਰਦਾਸਪੁਰ 'ਚ ਪੁਲਿਸ ਚੌਕੀ 'ਤੇ ਹੋਏ ਗ੍ਰਨੇਡ ਹਮਲੇ 'ਚ ਸ਼ਾਮਲ ਸਨ। ਹਮਲੇ ਤੋਂ ਬਾਅਦ ਤਿੰਨੋਂ ਪੰਜਾਬ ਤੋਂ ਭੱਜ ਕੇ ਯੂਪੀ ਦੇ ਪੀਲੀਭੀਤ ਚਲੇ ਗਏ ਸਨ। ਪੰਜਾਬ ਪੁਲੀਸ ਨੇ ਪੀਲੀਭੀਤ ਪੁਲੀਸ ਨੂੰ ਸੂਚਿਤ ਕੀਤਾ ਸੀ ਕਿ ਇਹ ਮੁਲਜ਼ਮ ਜ਼ਿਲ੍ਹੇ ਵਿੱਚ ਲੁਕੇ ਹੋਏ ਹਨ। ਇਸ ਮੁਕਾਬਲੇ ਦੌਰਾਨ ਪੁਲਿਸ ਨੇ ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅਤੇ ਵਰਿੰਦਰ ਸਿੰਘ ਨੂੰ ਮਾਰ ਮੁਕਾਇਆ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਏਕੇ-47 ਰਾਈਫਲਾਂ ਅਤੇ ਦੋ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਹਨ।

ਯੂਪੀ ਪੁਲਿਸ ਐਨਕਾਊਂਟਰ ਮਾਮਲੇ ਦੀ ਜਾਂਚ ਕਰ ਰਹੀ ਹੈ। ਯੂਪੀ ਪੁਲਿਸ ਮੁਤਾਬਕ ਮੁਕਾਬਲੇ ਵਿੱਚ ਮਾਰੇ ਗਏ ਤਿੰਨੋਂ ਨੌਜਵਾਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਸਨ। ਅੱਤਵਾਦੀ ਉਨ੍ਹਾਂ ਦੀ ਮਦਦ ਕਰ ਰਹੇ ਸਨ। ਇਨ੍ਹਾਂ 'ਚੋਂ ਇਕ ਅੱਤਵਾਦੀ ਕੁਲਬੀਰ ਸਿੰਘ ਉਰਫ ਸਿੱਧੂ ਬੱਬਰ ਨੇ ਹੋਟਲ ਦਾ ਕਮਰਾ ਦਿਵਾਉਣ 'ਚ ਮਦਦ ਕੀਤੀ ਸੀ। ਪੁਲਿਸ ਨੇ ਕੁਲਬੀਰ ਸਿੰਘ ਉਰਫ ਸਿੱਧੂ, ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਫਤਿਹ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.