ਤਾਜਾ ਖਬਰਾਂ
.
ਚੰਡੀਗੜ੍ਹ- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 34ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇੱਕ ਪਾਸੇ ਕਿਸਾਨਾਂ ਨੇ ਪੰਜਾਬ ਬੰਦ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦੂਜੇ ਪਾਸੇ ਹਰਿਆਣਾ ਦੇ ਹਿਸਾਰ ਦੇ ਬਾਸ ਪਿੰਡ ਵਿੱਚ ਅੱਜ ਮਹਾਪੰਚਾਇਤ ਬੁਲਾਈ ਗਈ ਹੈ। ਜਿਸ ਵਿੱਚ ਖਾਪਾਂ ਨੇ ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਖਾਪ ਦੇ ਨੁਮਾਇੰਦਿਆਂ ਨੂੰ 29 ਦਸੰਬਰ ਨੂੰ ਪਿੰਡ ਬਾਸ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਹੈ।
ਇਸ ਤੋਂ ਇਲਾਵਾ ਸੁਪਰੀਮ ਕੋਰਟ ਪੰਜਾਬ ਸਰਕਾਰ ਨੂੰ ਲਗਾਤਾਰ ਫਟਕਾਰ ਲਗਾ ਰਹੀ ਹੈ। ਪੰਜਾਬ ਦੇ ਡੀਜੀਪੀ ਅਤੇ ਸਕੱਤਰ ਨੂੰ 31 ਦਸੰਬਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਡੱਲੇਵਾਲ ਨੇ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਡੱਲੇਵਾਲ ਨੇ ਕਿਹਾ ਕਿ ਇੱਕ ਪਾਸੇ ਤਾਂ ਮਾਨਯੋਗ ਸੁਪਰੀਮ ਕੋਰਟ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟ ਕਰ ਰਹੀ ਹੈ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਜ਼ਬਰਦਸਤੀ ਕਿਸੇ ਵੀ ਤਰੀਕੇ ਨਾਲ ਹਸਪਤਾਲ 'ਚ ਦਾਖਲ ਕਰਵਾਉਣ ਦੇ ਹੁਕਮ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਹ ਕਿਸ ਤਰ੍ਹਾਂ ਦੀ ਹਮਦਰਦੀ ਹੈ?
ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਕੋਈ ਹਦਾਇਤ ਨਹੀਂ ਦਿੱਤੀ ਜਾ ਰਹੀ ਅਤੇ ਇਸ ਮੁੱਦੇ ਨੂੰ ਜਾਣਬੁੱਝ ਕੇ ਰਾਜ ਸਰਕਾਰ ਤੱਕ ਸੀਮਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਸਾਡੀਆਂ ਮੰਗਾਂ ਕੇਂਦਰ ਸਰਕਾਰ ਤੋਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਐਮਐਸਪੀ ਗਾਰੰਟੀ ਐਕਟ ਦੇ ਮੁੱਦੇ 'ਤੇ ਸੰਸਦ ਦੀ ਕਮੇਟੀ ਅਤੇ ਸੁਪਰੀਮ ਕੋਰਟ ਦੀਆਂ ਸਿਫ਼ਾਰਸ਼ਾਂ ਨੂੰ ਵੀ ਲਾਗੂ ਨਹੀਂ ਕਰ ਰਹੀ ਹੈ।
ਡੱਲੇਵਾਲ ਨੇ ਕਿਹਾ ਕਿ ਜਦੋਂ ਕਿਸੇ ਵਿਅਕਤੀ ਨੂੰ ਕਿਤੇ ਵੀ ਇਨਸਾਫ਼ ਨਹੀਂ ਮਿਲਦਾ ਤਾਂ ਉਸ ਦੀ ਆਖਰੀ ਉਮੀਦ ਸੁਪਰੀਮ ਕੋਰਟ ਤੋਂ ਹੀ ਹੁੰਦੀ ਹੈ। ਪਰ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਦੇਖ ਕੇ ਇੰਝ ਜਾਪਦਾ ਹੈ ਕਿ ਜਿਵੇਂ ਉਹ ਵੀ ਸਰਕਾਰ ਕਿਸਾਨਾਂ 'ਤੇ ਗੋਲੀ ਚਲਾਉਣੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਮਰਨ ਵਰਤ 'ਤੇ ਹਨ। ਉਨ੍ਹਾਂ 'ਤੇ ਕੋਈ ਦਬਾਅ ਨਹੀਂ ਹੈ। ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਇਹ ਭੁਲੇਖਾ ਫੈਲਾਉਣ ਦੀ ਸੋਚੀ-ਸਮਝੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਕਿਸੇ ਦੇ ਦਬਾਅ ਹੇਠ ਹਨ। ਉਹ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਮਰਨ ਵਰਤ 'ਤੇ ਬੈਠੇ ਹਨ।
Get all latest content delivered to your email a few times a month.