ਤਾਜਾ ਖਬਰਾਂ
.
ਅੰਮ੍ਰਿਤਸਰ- ਕਿਸਾਨ ਜਥੇਬੰਦੀਆਂ ਵਲੋਂ ਭਲਕੇ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨੀ ਸੰਘਰਸ਼ ਦੇ ਸਮਰਥਨ 'ਚ ਇਹ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵੀ 31 ਦਸੰਬਰ 'ਤੇ ਕਰ ਦਿੱਤੀ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਤਰਜੀਹੀ ਪੱਧਰ ਉੱਤੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣਾ ਚਾਹੀਦਾ ਹੈ।
Get all latest content delivered to your email a few times a month.