IMG-LOGO
ਹੋਮ ਪੰਜਾਬ: ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ...

ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਹੋਈ ਮੀਟਿੰਗ ਬੇਸਿਟਾ

Admin User - Dec 29, 2024 10:14 PM
IMG

.

ਚੰਡੀਗੜ੍ਹ- ਸੁਪਰੀਮ ਕੋਰਟ ਦੇ ਹੁਕਮਾਂ 'ਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ 'ਚ ਦਾਖ਼ਲ ਕਰਵਾਉਣ ਲਈ ਕਿਸਾਨ ਆਗੂਆਂ ਤੇ ਪੰਜਾਬ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਨਾਕਾਮ ਰਹੀ ਹੈ। ਸੁਪਰੀਮ ਕੋਰਟ ਨੇ ਡੱਲੇਵਾਲ ਨੂੰ 31 ਦਸੰਬਰ ਤੋਂ ਪਹਿਲਾਂ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਕਿਹਾ ਹੈ। ਇਸ ਕੇਸ ਦੀ ਸੁਣਵਾਈ ਵੀ ਇਸੇ ਦਿਨ ਹੋਣੀ ਹੈ।

ਇਸ ਸਬੰਧੀ ਪੰਜਾਬ ਦੇ ਡੀਆਈਜੀ ਜਸਕਰਨ ਸਿੰਘ 3 ਵਜੇ ਖਨੌਰੀ ਸਰਹੱਦ ’ਤੇ ਪੁੱਜੇ। ਹਾਲਾਂਕਿ ਕਿਸਾਨ ਇਸ ਗੱਲ ਨੂੰ ਨਹੀਂ ਮੰਨ ਰਹੇ ਸਨ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਡੱਲੇਵਾਲ ਸਮੇਤ ਡੀ.ਆਈ.ਜੀ. ਨਾਲ ਮੁਲਾਕਾਤ ਕੀਤੀ। ਜੇਕਰ ਪੰਜਾਬ ਸਰਕਾਰ ਉਨ੍ਹਾਂ ਨੂੰ ਮਨਾਉਣ ਵਿੱਚ ਕਾਮਯਾਬ ਨਾ ਹੋਈ ਤਾਂ 31 ਦਸੰਬਰ ਨੂੰ ਹੋਣ ਵਾਲੀ ਸੁਣਵਾਈ ਵਿੱਚ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਖ਼ਿਲਾਫ਼ ਮਾਣਹਾਨੀ ਦਾ ਕੇਸ ਚੱਲ ਸਕਦਾ ਹੈ।

ਇਸ ਦੌਰਾਨ ਕਿਸਾਨ ਆਗੂ ਸਰਵਣ ਪੰਧੇਰ ਨੇ ਲੁਧਿਆਣਾ ਵਿੱਚ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਪਟਿਆਲਾ ਪੁਲੀਸ ਨੂੰ ਅਲਰਟ ਮੋਡ ’ਤੇ ਰੱਖਿਆ ਹੋਇਆ ਹੈ। ਉਥੇ 30 ਤੋਂ 40 ਬੱਸਾਂ ਖੜ੍ਹੀਆਂ ਕੀਤੀਆਂ ਗਈਆਂ ਹਨ, ਜੋ ਕਿਸੇ ਵੇਲੇ ਵੀ ਖਨੌਰੀ ਸਰਹੱਦ 'ਤੇ ਜਾ ਸਕਦੀਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ 10 ਮਹੀਨਿਆਂ ਤੋਂ ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਫਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਅੰਦੋਲਨ ਕਰ ਰਹੀਆਂ ਹਨ। ਇਸ ਮੰਗ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਡੱਲੇਵਾਲ ਖਨੌਰੀ ਸਰਹੱਦ ’ਤੇ 34 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.