ਤਾਜਾ ਖਬਰਾਂ
.
ਪੰਜਾਬ ਦੇ ਬਠਿੰਡਾ 'ਚ ਅੱਜ ਸਵੇਰੇ ਧਮਾਲ ਝੀਲ ਨੰਬਰ 1 ਨੇੜੇ ਰੇਲਵੇ ਟਰੈਕ 'ਤੇ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਰੇਲਵੇ ਟਰੈਕ ਦੇ ਕੋਲ ਪਈ ਮਿਲੀ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਰੇਲਵੇ ਟਰੈਕ ਨੇੜੇ ਇੱਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਉਸ ਨੇ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਨੌਜਵਾਨ ਮੂੰਹ ਹੇਠਾਂ ਪਿਆ ਸੀ। ਮਾਮਲੇ ਦੀ ਸੂਚਨਾ ਸਥਾਨਕ ਪੁਲਿਸ ਸਟੇਸ਼ਨ ਅਤੇ ਜੀ.ਆਰ.ਪੀ. ਨੂੰ ਦਿਤੀ ਗਈ.।
ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਕੋਲੋਂ ਬਰਾਮਦ ਹੋਏ ਦਸਤਾਵੇਜ਼ਾਂ ਦੇ ਆਧਾਰ ’ਤੇ ਮ੍ਰਿਤਕ ਦੀ ਪਛਾਣ ਪਵਿਤਰ ਸਿੰਘ (34 ਸਾਲ) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਝੰਡਾ ਕਲਾਂ, ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਗਿਆ।ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਭੁੱਚੋ ਦਾ ਰਹਿਣ ਵਾਲਾ ਸੀ ਅਤੇ ਕੀਰਤਨ ਕਰਦਾ ਸੀ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਮ੍ਰਿਤਕ ਮੌਕੇ 'ਤੇ ਕਿਵੇਂ ਪਹੁੰਚਿਆ ਅਤੇ ਉਸ ਨਾਲ ਕੀ ਹੋਇਆ।
Get all latest content delivered to your email a few times a month.