ਤਾਜਾ ਖਬਰਾਂ
.
ਪੰਜਾਬ ਅਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ ਪੰਜਾਬ ਦੇ ਇਕ ਦਰਜਨ ਦੇ ਕਰੀਬ ਸ਼ਹਿਰਾਂ ਵਿੱਚ ਸੰਘਣੀ ਧੁੰਦ ਕਾਰਨ ਦਿਸਣ ਹੱਦ ਘੱਟ ਗਈ ਹੈ। ਮੌਸਮ ਵਿਗਿਆਨੀਆਂ ਨੇ 31 ਦਸੰਬਰ ਨੂੰ ਸੂਬੇ ਵਿੱਚ ਸੰਘਣੀ ਧੁੰਦ ਤੇ ਠੰਢ ਪੈਣ ਸਬੰਧੀ ‘ਯੈਲੋ ਅਲਰਟ’ ਜਾਰੀ ਕੀਤਾ ਹੈ।
ਮੌਸਮ ਕੇਂਦਰ ਮੁਤਾਬਕ ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਪਹਿਲੀ ਜਨਵਰੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਪਰ 6 ਜਨਵਰੀ ਦੇ ਆਸ-ਪਾਸ ਦੋ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਰੇਂਜ 'ਤੇ ਦੇਖਣ ਨੂੰ ਮਿਲੇਗਾ। ਇਸ ਤੋਂ ਬਾਅਦ ਪਹਾੜਾਂ 'ਤੇ ਫਿਰ ਤੋਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ 'ਚ ਮੈਦਾਨੀ ਇਲਾਕਿਆਂ 'ਚ ਫਿਰ ਤੋਂ ਠੰਢ ਵਧਣ ਦੀ ਉਮੀਦ ਹੈ।
Get all latest content delivered to your email a few times a month.