ਤਾਜਾ ਖਬਰਾਂ
.
ਚੰਡੀਗੜ੍ਹ- ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਦੇ ਨਾਲ ਹੀ ਅੱਜ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸ਼ੰਭੂ ਸਰਹੱਦ ਵਿਖੇ ਕਿਸਾਨਾਂ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਸੰਘਰਸ਼ ਸਬੰਧੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਕਦੋਂ ਹੋਵੇਗਾ ਅਗਲਾ ਮੋਰਚਾ ਦਿੱਲੀ ਵੱਲ? ਇਸ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ। ਹਾਲਾਂਕਿ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਕੇਂਦਰ ਅਜੇ ਗੱਲਬਾਤ ਲਈ ਤਿਆਰ ਨਹੀਂ ਹੈ।ਉਨ੍ਹਾਂ ਕਿਹਾ ਕਿ ਸਾਡਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ 'ਤੇ ਕੋਈ ਠੋਸ ਫੈਸਲਾ ਨਹੀਂ ਲੈਂਦੀ।
Get all latest content delivered to your email a few times a month.