ਤਾਜਾ ਖਬਰਾਂ
.
ਅਮਰੀਕਾ- 1 ਜਨਵਰੀ ਨੂੰ ਅਮਰੀਕਾ ਦੇ ਲੁਈਸਿਆਨਾ ਸੂਬੇ ਦੇ ਨਿਊ ਓਰਲੀਨਜ਼ ਸ਼ਹਿਰ 'ਚ ਇਕ ਵਿਅਕਤੀ ਨੇ ਜਸ਼ਨ ਮਨਾ ਰਹੇ ਲੋਕਾਂ 'ਤੇ ਪਿਕਅੱਪ ਟਰੱਕ ਚੜ੍ਹਾ ਦਿੱਤਾ। ਇਸ 'ਚ ਘੱਟੋ-ਘੱਟ 10 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ 30 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਬੋਰਬਨ ਸਟਰੀਟ 'ਤੇ ਵਾਪਰੀ।
ਸੀਐਨਐਨ ਮੁਤਾਬਕ ਉਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਇੱਕ ਤੇਜ਼ ਰਫ਼ਤਾਰ ਵਾਹਨ ਆਇਆ ਅਤੇ ਭੀੜ ਵਿੱਚ ਜਾ ਵੱਜਿਆ। ਇਸ ਤੋਂ ਬਾਅਦ ਇਕ ਵਿਅਕਤੀ ਇਸ ਤੋਂ ਹੇਠਾਂ ਉਤਰ ਗਿਆ। ਉਸ ਨੇ ਲੋਕਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੇ ਜਵਾਬ 'ਚ ਪੁਲਸ ਫੋਰਸ ਨੂੰ ਵੀ ਗੋਲੀ ਚਲਾਉਣੀ ਪਈ। ਹਮਲਾਵਰ ਫੜਿਆ ਗਿਆ ਹੈ ਜਾਂ ਨਹੀਂ, ਇਸ ਬਾਰੇ ਅਜੇ ਜਾਣਕਾਰੀ ਉਪਲਬਧ ਨਹੀਂ ਹੈ।
ਏਬੀਸੀ ਨਿਊਜ਼ ਨੇ ਪੁਲਿਸ ਦੇ ਬੁਲਾਰੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਹਮਲਾ ਜਾਣਬੁੱਝ ਕੇ ਕੀਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਨਵੇਂ ਸਾਲ ਦੇ ਜਸ਼ਨਾਂ ਦਾ ਮਾਹੌਲ ਸੋਗ ਵਿੱਚ ਬਦਲ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਜ਼ਖਮੀ ਲੋਕਾਂ ਨੂੰ ਨਿਊ ਓਰਲੀਨਜ਼ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
Get all latest content delivered to your email a few times a month.