ਤਾਜਾ ਖਬਰਾਂ
.
ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੂੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ। ਜਿਸ ਤੋਂ ਬਾਅਦ ਹਵਾਈ ਅਤੇ ਰੇਲ ਮਾਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
ਮਿਲਾਨ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਸਮੇਂ ਤੋਂ 2.43 ਘੰਟੇ ਲੇਟ ਹੋਈ। ਇੰਨਾ ਹੀ ਨਹੀਂ, ਲੈਂਡਿੰਗ ਤੋਂ ਪਹਿਲਾਂ ਘੱਟ ਵਿਜ਼ੀਬਿਲਟੀ ਕਾਰਨ ਫਲਾਈਟ ਨੂੰ ਅੱਧੇ ਘੰਟੇ ਤੱਕ ਹਵਾ 'ਚ ਚੱਕਰ ਲਗਾਉਣੇ ਪਏ। ਇਸ ਦੇ ਨਾਲ ਹੀ ਮੁੰਬਈ ਤੋਂ ਆ ਰਹੀ ਇੰਡੀਗੋ ਦੀ ਫਲਾਈਟ ਵੀ ਕਰੀਬ 25 ਮਿੰਟ ਤੱਕ ਹਵਾ 'ਚ ਚੱਕਰ ਲਾਉਂਦੀ ਰਹੀ।
ਬੀਤੇ ਦਿਨ ਧੁੱਪ ਨਾ ਨਿਕਲਣ ਕਾਰਨ ਪੂਰੇ ਸੂਬੇ ਦਾ ਦਿਨ ਦਾ ਤਾਪਮਾਨ ਅਜੇ ਵੀ ਆਮ ਨਾਲੋਂ 1.8 ਡਿਗਰੀ ਹੇਠਾਂ ਹੈ। ਪਰ ਆਉਣ ਵਾਲੇ ਦੋ ਦਿਨ ਰਾਹਤ ਭਰੇ ਰਹਿਣ ਵਾਲੇ ਹਨ। ਪਰ 4 ਜਨਵਰੀ ਤੋਂ ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ ਅਤੇ ਸੂਬੇ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ।
Get all latest content delivered to your email a few times a month.