IMG-LOGO
ਹੋਮ ਪੰਜਾਬ, ਰਾਸ਼ਟਰੀ, ਦੇਸ਼ ਦੇ ਪਹਿਲੇ ਸਾਬਕਾ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ...

ਦੇਸ਼ ਦੇ ਪਹਿਲੇ ਸਾਬਕਾ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ’ਤੇ ਸਭ ਤੋਂ ਉੱਚਾ ਝੰਡਾ ਝੁਕਾਇਆ

Admin User - Jan 02, 2025 11:55 AM
IMG

.

ਦੇਸ਼ ਦੇ ਪਹਿਲੇ ਸਾਬਕਾ ਸਿੱਖ ਪ੍ਰਧਾਨ ਮੰਤਰੀ ਅਤੇ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ’ਤੇ ਕੇਂਦਰ ਸਰਕਾਰ ਵੱਲੋਂ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਅੰਤਰਰਾਸ਼ਟਰੀ ਅਟਾਰੀ ਸਰਹੱਦ ’ਤੇ ਸਥਿਤ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਝੰਡਾ ਝੁਕਾਇਆ ਗਿਆ। ਅਟਾਰੀ ਵਾਹਗਾ ਸਰਹੱਦ ’ਤੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਹੱਦੀ ਫੌਜਾਂ ਦੀ ਰਿਟਰੀਟ ਸਮਾਰੋਹ ਦੇਖਣ ਆਏ ਸੈਲਾਨੀਆਂ ਨੇ ਜਦੋਂ ਬੀਐੱਸਐੱਫ ਦੇ ਜਵਾਨਾਂ ਨੂੰ ਤਿਰੰਗੇ ਝੰਡੇ ਨੂੰ ਝੁਕਾਉਣ ਬਾਰੇ ਪੁੱਛਿਆ ਤਾਂ ਬੀਐੱਸਐੱਫ ਦੇ ਜਵਾਨਾਂ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਰਾਸ਼ਟਰੀ ਝੰਡੇ ਨੂੰ ਝੁਕਾ ਦਿੱਤਾ ਗਿਆ ਹੈ। ਦਰਸ਼ਕ ਗੈਲਰੀ ਵਿਚ ਬੈਠੇ ਸੈਲਾਨੀ ਵੀ ਦੇਸ਼ ਦੀ ਸ਼ਾਨ, ਝੁਕੇ ਤਿਰੰਗੇ ਝੰਡੇ ਨਾਲ ਸੈਲਫੀ ਲੈ ਕੇ ਯਾਦਗਾਰੀ ਪਲ ਬਣਾਉਂਦੇ ਦੇਖੇ ਗਏ।

 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.