ਤਾਜਾ ਖਬਰਾਂ
.
ਸਰਕਾਰ ਵੱਲੋਂ ਖੇਡ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਵਾਲੇ ਚਾਰ ਖਿਡਾਰੀਆਂ ਨੂੰ ਖੇਲ ਰਤਨ ਅਤੇ 32 ਖਿਡਾਰੀਆਂ ਨੂੰ ਅਰਜੁਨ ਐਵਾਰਡ ਨਾਲ ਨਵਾਜਿਆ ਗਿਆ। ਇਨ੍ਹਾਂ ਵਿੱਚੋਂ ਇੱਕ ਜਲੰਧਰ ਦਾ ਹਾਕੀ ਓਲੰਪੀਅਨ ਸੁਖਜੀਤ ਸਿੰਘ ਵੀ ਸ਼ਾਮਲ ਹੈ। ਸੁਖਜੀਤ ਜਲੰਧਰ ਦੇ ਨਿਊ ਗਣੇਸ਼ ਨਗਰ ਇਲਾਕੇ ਦਾ ਰਹਿਣ ਵਾਲਾ ਹੈ। ਜਦੋਂ ਉਸ ਦਾ ਨਾਂ ਅਰਜੁਨ ਐਵਾਰਡ ਦੀ ਸੂਚੀ ਵਿੱਚ ਆਇਆ ਤਾਂ ਉਸ ਦੇ ਘਰ ਵਿੱਚ ਖੁਸ਼ੀ ਦਾ ਮਾਹੌਲ ਛਾ ਗਿਆ।
ਇਸ ਮੌਕੇ ਓਲੰਪੀਅਨ ਸੁਖਜੀਤ ਸਿੰਘ ਦੇ ਪਿਤਾ ਅਜੀਤ ਸਿੰਘ ਜੋ ਪੰਜਾਬ ਪੁਲਿਸ ਵਿੱਚ ਬਤੌਰ ਏਐਸਆਈ ਤਾਇਨਾਤ ਹਨ, ਨੇ ਕਿਹਾ ਕਿ ਉਹ ਖੁਦ ਪੰਜਾਬ ਪੁਲਿਸ ਵਿੱਚ ਹਾਕੀ ਖੇਡਦੇ ਹਨ ਅਤੇ ਉਨ੍ਹਾਂ ਨੇ ਜਦੋਂ ਸੁਖਜੀਤ ਸਿਰਫ਼ 5ਵੀਂ ਕਲਾਸ ਵਿੱਚ ਪੜ੍ਹਦੇ ਸਨ ਉਸ ਸਮੇਂ ਹਾਕੀ ਖੇਡਣ ਲਈ ਪ੍ਰੇਰਿਤ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਨੇ ਦੱਸਿਆ ਕਿ ਜਦ ਉਨ੍ਹਾਂ ਦੇ ਬੇਟੇ ਨਾਮ ਅਰਜੁਨ ਐਵਾਰਡ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦੀ ਸੂਚੀ ਵਿੱਚ ਆਇਆ ਤਾਂ ਉਨ੍ਹਾਂ ਨੂੰ ਅਜਿਹਾ ਲੱਗਿਆ ਕਿ ਉਨ੍ਹਾਂ ਦੀ ਸਾਰੀ ਉਮਰ ਦੀ ਮਿਹਨਤ ਸਫਲ ਹੋ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਸੁਖਜੀਤ ਬਚਪਨ ਤੋਂ ਹਾਕੀ ਵਿੱਚ ਬਹੁਤ ਘੱਟ ਦਿਲਚਸਪੀ ਲੈਂਦਾ ਸੀ ਪਰ ਪੜ੍ਹਾਈ ਦੇ ਨਾਲ-ਨਾਲ ਹਾਕੀ ਵੀ ਖੇਡਦਾ ਰਿਹਾ। ਸੁਖਜੀਤ ਦੇ ਪਿਤਾ ਦਾ ਕਹਿਣਾ ਹੈ ਕਿ ਅੱਜ ਜਦ ਉਨ੍ਹਾਂ ਦੇ ਬੇਟੇ ਦੀ ਇਸ ਲਗਨ ਅਤੇ ਮਿਹਨਤ ਦੇ ਨਤੀਜੇ ਦੇ ਤੌਰ ਉਤੇ ਅਰਜੁਨ ਐਵਾਰਡ ਨਾਲ ਉਸ ਨੂੰ ਨਵਾਜਣ ਦੀ ਗੱਲ ਕਹੀ ਗਈ ਤਾਂ ਪੂਰੇ ਪਰਿਵਾਰ ਵਿੱਚ ਖੁਸ਼ੀ ਦੀ ਮਾਹੌਲ ਹੈ।
Get all latest content delivered to your email a few times a month.