ਤਾਜਾ ਖਬਰਾਂ
.
ਸੀਬੀਆਈ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੇ ਚਾਰ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਸੀਬੀਆਈ ਨੇ ਰਾਮ ਰਹੀਮ ਅਤੇ ਬਾਕੀ ਨੂੰ ਸਾਲ 2002 ਵਿੱਚ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਦੋਸ਼ਾਂ ਵਿੱਚੋਂ ਬਰੀ ਕੀਤੇ ਜਾਣ ਦੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਹਾਈ ਕੋਰਟ ਦੇ ਆਦੇਸ਼ ਖਿਲਾਫ਼ ਪੀੜਤ ਪਰਿਵਾਰ ਦੀ ਅਰਜੀ ਉਤੇ ਜਸਟਿਸ ਬੇਲਾ ਤ੍ਰਿਵੇਦੀ ਦੀ ਅਗਵਾਈ ਵਾਲੀ ਬੈਂਚ ਨੋਟਿਸ ਜਾਰੀ ਕਰ ਚੁੱਕੀ ਹੈ। ਅੱਜ ਸੀਜੇਆਈ ਦੀ ਅਗਵਾਈ ਵਾਲੇ ਬੈਂਚ ਨੇ ਨੋਟਿਸ ਜਾਰੀ ਕਰਕੇ ਸੀਬੀਆਈ ਦੀ ਅਰਜ਼ੀ ਉਸੇ ਬੈਂਚ ਨੂੰ ਭੇਜ ਦਿੱਤੀ ਹੈ। ਜਸਟਿਸ ਬੇਲਾ ਤ੍ਰਿਵੇਦੀ ਦੀ ਅਗਵਾਈ ਵਾਲੀ ਬੈਂਚ ਦੋਵਾਂ ਪਟੀਸ਼ਨਾਂ 'ਤੇ ਇਕੱਠੇ ਸੁਣਵਾਈ ਕਰੇਗੀ।
Get all latest content delivered to your email a few times a month.