ਤਾਜਾ ਖਬਰਾਂ
ਚੰਡੀਗੜ੍ਹ, 3 ਜਨਵਰੀ- ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਵਿੱਚ 5 ਆਬਕਾਰੀ ਤੇ ਕਰ ਇੰਸਪੈਕਟਰ ਅਤੇ 3 ਕਲਰਕ ਸ਼ਾਮਲ ਹਨ।
ਨਵ-ਨਿਯੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਦੀ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਸਰਕਾਰ ਲਈ ਮਾਲੀਆ ਪੈਦਾ ਕਰਨ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੀ ਅਹਿਮ ਭੂਮਿਕਾ 'ਤੇ ਰੌਸ਼ਨੀ ਪਾਈ।
ਵਿੱਤ ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਾਲੀਆ ਉਗਰਾਹੀ ਵਧਾਉਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣੇ ਕੰਮ ਵਿੱਚ ਇਮਾਨਦਾਰੀ ਅਤੇ ਲਗਨ ਦੇ ਉਚ-ਮਿਆਰਾਂ ਨੂੰ ਬਰਕਰਾਰ ਰੱਖਣ ਲਈ ਕਿਹਾ।
ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਪਣੇ ਵਿਭਾਗਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਯਤਨਾਂ ਸਦਕਾ ਪੰਜਾਬ ਦੇ ਸਮੁੱਚੇ ਵਿਕਾਸ 'ਤੇ ਸਕਰਾਤਮਕ ਪ੍ਰਭਾਵ ਪਵੇਗਾ, ਜਿਸ ਨਾਲ ਇੱਥੋਂ ਦੇ ਨਾਗਰਿਕਾਂ ਦੇ ਸੁਨਹਿਰੇ ਭਵਿੱਖ ਲਈ ਰਾਹ ਪੱਧਰਾ ਹੋਵੇਗਾ।
Get all latest content delivered to your email a few times a month.