IMG-LOGO
ਹੋਮ ਪੰਜਾਬ, ਚੰਡੀਗੜ੍ਹ, ਪੰਜਾਬ-ਚੰਡੀਗੜ੍ਹ 'ਚ ਹੱਡ ਚੀਰਵੀਂ ਠੰਡ ਦਾ ਦੌਰ ਸ਼ੁਰੂ, ਸੰਘਣੀ ਧੁੰਦ...

ਪੰਜਾਬ-ਚੰਡੀਗੜ੍ਹ 'ਚ ਹੱਡ ਚੀਰਵੀਂ ਠੰਡ ਦਾ ਦੌਰ ਸ਼ੁਰੂ, ਸੰਘਣੀ ਧੁੰਦ ਕਰਕੇ ਵਿਜ਼ੀਬਿਲਟੀ ਘਟੀ

Admin User - Jan 04, 2025 09:20 AM
IMG

.

ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਇਸ ਦੇ ਨਾਲ ਹੀ ਹੱਡ ਚੀਰਵੀਂ ਠੰਡ ਦਾ ਦੌਰ ਸ਼ੁਰੂ ਹੋ ਗਿਆ ਹੈ। ਸੜਕਾਂ ਉੱਤੇ ਸੰਘਣੀ ਧੁੰਦ ਕਰਕੇ ਵਿਜ਼ੀਬਿਲਟੀ ਘੱਟ ਗਈ ਹੈ। ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਿਖਾਈ ਦੇਣ ਲੱਗੀ। ਜਿਸ ਤੋਂ ਬਾਅਦ ਅੱਧੀ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ 'ਚ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਜਲੰਧਰ 'ਚ ਠੰਡ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ।

ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋਣ ਕਾਰਨ ਹੁਣ ਮੈਦਾਨੀ ਇਲਾਕਿਆਂ 'ਚ ਸਰਦੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹਾ ਸੰਗਰੂਰ ਦੀ ਗੱਲ ਕਰੀਏ ਤਾਂ ਸੰਘਣੀ ਧੁੰਦ ਦੇਖਣ ਨੂੰ ਮਿਲੀ। ਰਾਤ 8 ਵਜੇ ਡੂੰਘੀ ਧੁੰਦ ਪੈਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਦਲ ਚੱਲਣ ਵਾਲੇ ਲੋਕਾਂ ਨੇ ਕਿਹਾ ਕਿ ਸੰਘਣੀ ਧੁੰਦ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੂੰ ਕਿਹਾ ਕਿ ਉਹ ਆਪਣੇ ਵਾਹਨ ਸਹੀ ਲਾਈਟਾਂ ਲਗਾ ਕੇ ਚਲਾਉਣ ਅਤੇ ਘਰੋਂ ਬਾਹਰ ਨਾ ਨਿਕਲਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.