ਤਾਜਾ ਖਬਰਾਂ
.
ਪਹਾੜੀ ਇਲਾਕਿਆਂ 'ਚ ਲਗਾਤਾਰ ਬਰਫਬਾਰੀ ਜਾਰੀ ਹੈ। ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਬਹੁਤ ਵੱਧ ਗਈ ਹੈ ਜਿਸ ਕਰਕੇ ਵਿਜ਼ੀਬਿਲਟੀ ਜ਼ੀਰੋ 'ਤੇ ਆ ਗਈ। ਸੰਘਣੀ ਧੁੰਦ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਹਰਿਆਣਾ 'ਚ ਸ਼ੁੱਕਰਵਾਰ ਰਾਤ 10:30 ਵਜੇ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ 'ਤੇ ਆ ਗਈ। ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ ਅਤੇ ਸੰਘਣੀ ਧੁੰਦ ਵਧ ਗਈ ਹੈ।
ਸ਼ੁੱਕਰਵਾਰ ਨੂੰ ਸੰਘਣੀ ਧੁੰਦ ਕਾਰਨ ਸੈਂਕੜੇ ਉਡਾਣਾਂ ਅਤੇ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਕਾਰਨ 202 ਉਡਾਣਾਂ 'ਚ ਦੇਰੀ ਹੋਈ। ਦਿੱਲੀ ਅਤੇ ਆਗਰਾ ਤੋਂ ਆਉਣ ਵਾਲੀਆਂ ਕਈ ਟਰੇਨਾਂ ਦੇਰੀ ਨਾਲ ਚੱਲੀਆਂ। ਦਿੱਲੀ ਦੇ ਨਾਲ-ਨਾਲ 14 ਰਾਜਾਂ ਵਿੱਚ ਸੰਘਣੀ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ।
ਅੰਮ੍ਰਿਤਸਰ ਵਿੱਚ ਸੰਘਣੀ ਧੁੰਦ ਅਤੇ ਖਰਾਬ ਮੌਸਮ ਕਾਰਨ ਕਈ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਅੱਜ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋਈਆਂ। ਸਵੇਰੇ ਦੋਹਾ ਤੋਂ ਆਉਣ ਵਾਲੀ ਕਤਰ ਏਅਰਲਾਈਨਜ਼ ਅਤੇ ਮਿਲਾਨ ਤੋਂ ਆਉਣ ਵਾਲੀ ਏਅਰਲਾਈਨਜ਼ ਦੀਆਂ ਦੋਵੇਂ ਉਡਾਣਾਂ ਆਪਣੇ ਨਿਰਧਾਰਤ ਸਮੇਂ ਤੋਂ ਕਰੀਬ 7 ਘੰਟੇ ਦੀ ਦੇਰੀ ਨਾਲ ਪਹੁੰਚ ਰਹੀਆਂ ਹਨ। ਦਿੱਲੀ ਤੋਂ ਅੰਮ੍ਰਿਤਸਰ ਅਤੇ ਅੰਮ੍ਰਿਤਸਰ ਤੋਂ ਦਿੱਲੀ ਲਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ।
Get all latest content delivered to your email a few times a month.