IMG-LOGO
ਹੋਮ ਪੰਜਾਬ: ਜਲੰਧਰ 'ਚ ਗੰਨੇ ਦੇ ਖੇਤਾਂ 'ਚੋਂ ਮਿਲੀ ਜਾਨਵਰਾਂ ਵੱਲੋਂ ਨੋਚੀ...

ਜਲੰਧਰ 'ਚ ਗੰਨੇ ਦੇ ਖੇਤਾਂ 'ਚੋਂ ਮਿਲੀ ਜਾਨਵਰਾਂ ਵੱਲੋਂ ਨੋਚੀ ਅਣਪਛਾਤੇ ਵਿਅਕਤੀ ਦੀ ਲਾਸ਼

Admin User - Jan 04, 2025 11:56 AM
IMG

.

ਦਿਹਾਤੀ ਚੌਕੀ ਕਿਸ਼ਨਗੜ੍ਹ ਅਧੀਨ ਪੈਂਦੇ ਪਿੰਡ ਨੌਗਜਾ ਨੇੜੇ ਗੰਨੇ ਦੇ ਖੇਤਾਂ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ, ਜਿਸ ਨੂੰ ਜਾਨਵਰਾਂ ਨੇ ਬੁਰੀ ਤਰ੍ਹਾਂ ਨਾਲ ਨੋਚਿਆ ਤੇ ਖਾਧਾ ਹੋਇਆ ਸੀ, ਮੌਕੇ 'ਤੇ ਖੂਨ ਨਾਲ ਲੱਥਪੱਥ ਹੱਡੀਆਂ ਦਾ ਪਿੰਜਰ ਹੀ ਮਿਲਿਆ ਹੈ। ਇਸ ਦਰਦਨਾਕ ਘਟਨਾ ਦੀ ਸੂਚਨਾ ਮਿਲਦਿਆਂ ਹੀ ਚੌਕੀ ਕਿਸ਼ਨਗੜ੍ਹ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸ਼ਨਗੜ੍ਹ ਚੌਕੀ ਦੇ ਇੰਚਾਰਜ ਏ.ਐਸ.ਆਈ ਨਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੰਨੇ ਦੇ ਖੇਤਾਂ ਵਿੱਚ ਇੱਕ ਅਣਪਛਾਤੀ ਲਾਸ਼ ਪਈ ਹੈ, ਜਿਸ ਤੋਂ ਲੱਗਦਾ ਹੈ ਕਿ ਕੋਈ ਜਾਨਵਰ ਜਾਂ ਕੁੱਤੇ ਉਸ ਨੂੰ ਅੱਧਾ ਖਾ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਲਾਸ਼ ਕਿਸੇ ਅਣਪਛਾਤੇ ਵਿਅਕਤੀ ਦੀ ਹੈ ਜੋ ਕਿ ਸ਼ਕਲ ਤੋਂ ਕੋਈ ਸਾਧੂ ਜਾਪਦਾ ਸੀ, ਜਿਸ ਦੀ ਉਮਰ ਕਰੀਬ 60 ਤੋਂ 65 ਸਾਲ ਜਾਪਦੀ ਹੈ। ਉਨ੍ਹਾਂ ਨੇ ਕਿਹਾ ਕਿ ਲਾਸ਼ ਦੀ ਹਾਲਤ ਬਹੁਤ ਖਰਾਬ ਸੀ। ਲਾਸ਼ ਦੀ ਇੱਕ ਬਾਂਹ ਖੂਨ ਨਾਲ ਭਰੀ ਹੋਈ ਮੂੰਹ ਧੜ ਦੇ ਨਾਲ ਫਸੀ ਹੋਈ ਸੀ, ਬਾਕੀ ਨੂੰ ਜਾਨਵਰਾਂ ਨੇ ਬੁਰੀ ਤਰ੍ਹਾਂ ਖਾ ਲਿਆ ਸੀ। ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਹਾਸਲ ਕੀਤੀ ਜਾ ਰਹੀ ਹੈ ਤਾਂ ਜੋ ਮਾਮਲੇ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਵੱਲੋਂ 174 ਦੀ ਕਾਰਵਾਈ ਕੀਤੀ ਜਾਵੇਗੀ। ਅਤੇ ਜਾਂਚ ਵਿਚ ਜੋ ਵੀ ਸਾਹਮਣੇ ਆਵੇਗਾ ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.