ਤਾਜਾ ਖਬਰਾਂ
ਚੰਡੀਗੜ੍ਹ- ਚੰਡੀਗੜ੍ਹ ਦੇ ਸੈਕਟਰ-17 ਸਥਿਤ ਹਰਿਆਣਾ ਸਿਵਲ ਸਕੱਤਰੇਤ ਦੀ ਤੀਜੀ ਮੰਜ਼ਿਲ 'ਚ ਐਤਵਾਰ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਸ਼ਾਮ ਕਰੀਬ 4 ਵਜੇ ਵਾਪਰੀ। ਇਮਾਰਤ ਨੂੰ ਅੱਗ ਲੱਗਦੇ ਹੀ ਬਾਹਰ ਲੋਕਾਂ 'ਚ ਭਗਦੜ ਮੱਚ ਗਈ। ਇਮਾਰਤ 'ਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਥੋੜ੍ਹੇ ਸਮੇਂ ਵਿੱਚ ਮੌਕੇ ’ਤੇ ਪਹੁੰਚ ਕੇ ਕਰੀਬ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਅੱਗ ਵਿੱਚ ਇੱਥੇ ਚੱਲ ਰਹੇ ਦਫ਼ਤਰ ਦਾ ਅਹਿਮ ਰਿਕਾਰਡ ਸੜ ਜਾਣ ਦਾ ਖ਼ਦਸ਼ਾ ਹੈ। ਖੁਸ਼ਕਿਸਮਤੀ ਰਹੀ ਕਿ ਐਤਵਾਰ ਹੋਣ ਕਾਰਨ ਛੁੱਟੀ ਸੀ, ਨਹੀਂ ਤਾਂ ਜਾਨੀ ਨੁਕਸਾਨ ਹੋ ਸਕਦਾ ਸੀ।
ਚਸ਼ਮਦੀਦਾਂ ਨੇ ਦੱਸਿਆ ਕਿ ਅੱਜ ਸ਼ਾਮ ਕਰੀਬ 4.10 ਵਜੇ ਹਰਿਆਣਾ ਦੇ ਨਿਊ ਸਕੱਤਰੇਤ ਭਵਨ (ਸੈਕਟਰ-17) ਤੋਂ ਧੂੰਆਂ ਨਿਕਲਦਾ ਦੇਖਿਆ ਗਿਆ। ਇਮਾਰਤ ਦੀ ਤੀਜੀ ਮੰਜ਼ਿਲ ਤੋਂ ਧੂੰਆਂ ਨਿਕਲ ਰਿਹਾ ਸੀ। ਲੋਕਾਂ ਨੇ ਇਸ ਦੀ ਸੂਚਨਾ ਸਬੰਧਤ ਥਾਣੇ ਨੂੰ ਦਿੱਤੀ। ਇਸ ਤੋਂ ਬਾਅਦ ਫਾਇਰ ਵਿਭਾਗ ਨੂੰ ਸੁਨੇਹਾ ਭੇਜਿਆ ਗਿਆ। ਅੱਗ ਬੁਝਾਉਣ ਲਈ ਪਹਿਲਾਂ ਸਿਰਫ਼ ਇੱਕ ਗੱਡੀ ਮੌਕੇ 'ਤੇ ਪਹੁੰਚੀ ਸੀ। ਇਸ ਤੋਂ ਬਾਅਦ ਚਾਰ ਹੋਰ ਗੱਡੀਆਂ ਨੂੰ ਮੌਕੇ ’ਤੇ ਬੁਲਾਇਆ ਗਿਆ। ਫਾਇਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
Get all latest content delivered to your email a few times a month.