ਤਾਜਾ ਖਬਰਾਂ
.
ਮੁੰਬਈ- ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸ ਲੜੀ ਵਿੱਚ ਐਤਵਾਰ ਨੂੰ ਬਾਂਦਰਾ ਵਿੱਚ ਸਲਮਾਨ ਦੇ ਗਲੈਕਸੀ ਅਪਾਰਟਮੈਂਟ ਦੀ ਬਾਲਕੋਨੀ ਵਿੱਚ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਰਿਪੋਰਟਾਂ ਮੁਤਾਬਕ ਇਹ ਕਦਮ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਚੁੱਕਿਆ ਗਿਆ ਹੈ। ਦਰਅਸਲ, ਪਿਛਲੇ ਕੁਝ ਸਮੇਂ ਤੋਂ ਸਲਮਾਨ ਖਾਨ ਨੂੰ ਲਾਰੇਂਸ ਗੈਂਗ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਦੱਸ ਦੇਈਏ ਕਿ ਪਿਛਲੇ ਕੁਝ ਸਾਲਾਂ ਤੋਂ ਸਲਮਾਨ ਖਾਨ ਨੂੰ ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਨਾਂ 'ਤੇ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਬਿਸ਼ਨੋਈ ਭਾਈਚਾਰਾ 1998 ਵਿੱਚ ਵਾਪਰੀ ਕਾਲੇ ਹਿਰਨ ਦੇ ਸ਼ਿਕਾਰ ਦੀ ਘਟਨਾ ਤੋਂ ਨਾਰਾਜ਼ ਹੈ, ਜਿਸਦਾ ਹਵਾਲਾ ਦਿੰਦੇ ਹੋਏ ਲਾਰੈਂਸ ਨੇ ਇੱਕ ਟੀਵੀ ਇੰਟਰਵਿਊ ਵਿੱਚ ਸਲਮਾਨ ਨੂੰ ਮਾਰਨ ਦੀ ਧਮਕੀ ਦਿੱਤੀ ਸੀ। NIA ਨੇ ਕਿਹਾ ਸੀ ਕਿ ਖਾਨ ਉਨ੍ਹਾਂ 10 ਲੋਕਾਂ ਦੀ ਸੂਚੀ 'ਚ ਸਭ ਤੋਂ ਉੱਪਰ ਸੀ, ਜਿਨ੍ਹਾਂ ਨੂੰ ਜੇਲ 'ਚ ਬੰਦ ਗੈਂਗਸਟਰ ਲਾਰੇਂਸ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।
Get all latest content delivered to your email a few times a month.