ਤਾਜਾ ਖਬਰਾਂ
.
ਸੂਬੇ ਵਿੱਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਹੋਣ ਵਾਲੀ ਹੈ। ਇਸ ਕਾਰਨ ਅੱਜ, ਕੱਲ੍ਹ ਅਤੇ ਪਰਸੋਂ ਤੋਂ ਬੱਸਾਂ ਦਾ ਚੱਕਾ ਜਾਮ ਰਹੇਗਾ। ਇਹ ਫੈਸਲਾ ਪੀਆਰਟੀਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ। ਪੀਆਰਟੀਸੀ ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।
(ਅੱਜ) 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਪਿਛਲੇ ਮਹੀਨੇ ਪੰਜਾਬ ਭਰ ਵਿੱਚ ਮੰਤਰੀਆਂ ਨੂੰ ਮੰਗ ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਸੀ।
Get all latest content delivered to your email a few times a month.