ਤਾਜਾ ਖਬਰਾਂ
.
ਆਪਣੀਆਂ ਮੰਗਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਖਨੌਰੀ ਸਰਹੱਦ ਅਤੇ ਸ਼ੰਭੂ ਸਰਹੱਦ ਉਤੇ ਅੜੇ ਕਿਸਾਨਾਂ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਤੋਂ ਇਲਾਵਾ ਖਨੌਰੀ ਸਰਹੱਦ ਉਤੇ ਮਰਨ ਵਰਤ ਉਤੇ ਚੱਲ ਰਹੇ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਵੀ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਡਾਕਟਰੀ ਸਹੂਲਤ ਦੇਣ ਦਾ ਸਮਾਂ ਦਿੱਤਾ ਸੀ। ਇਸ ਲਈ ਪੰਜਾਬ ਸਰਕਾਰ ਅੱਜ ਸੁਪਰੀਮ ਕੋਰਟ ਵਿੱਚ ਅੱਜ ਆਪਣਾ ਜਵਾਬ ਦਾਖਲ ਕਰ ਸਕਦੀ ਹੈ।
ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਇਸ ਵਿੱਚ ਦੋ ਕੇਸ ਅਦਾਲਤ ਵਿੱਚ ਰੱਖੇ ਜਾਣਗੇ। ਪਹਿਲਾ ਮਾਮਲਾ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ ਦਾ ਹੈ।
ਖਨੌਰੀ ਬਾਰਡਰ 'ਤੇ 42 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ 'ਚ ਦਾਖਲ ਨਾ ਕਰਨ 'ਤੇ ਪੰਜਾਬ ਸਰਕਾਰ ਖਿਲਾਫ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਪੰਜਾਬ ਸਰਕਾਰ ਡੱਲੇਵਾਲ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਸਬੰਧੀ ਕੰਪਲੀਸ਼ਨ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇਗੀ। 2 ਜਨਵਰੀ ਨੂੰ ਹੋਈ ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਦੋਵਾਂ ਮਾਮਲਿਆਂ ਨੂੰ ਇਕੱਠੇ ਰੱਖਣ ਲਈ ਕਿਹਾ ਸੀ।
Get all latest content delivered to your email a few times a month.