ਤਾਜਾ ਖਬਰਾਂ
.
ਸਿੱਖਾਂ ਦੇ ਦਸਵੇਂ ਗੁਰੂ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਸਰਕਾਰ ਦੇ ਕੈਬਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੇਅਰ ਦੀ ਜੁਬਾਨ ਵੀ ਫਿਸਲਦੀ ਹੋਈ ਨਜ਼ਰ ਆਈ ਕਿਉਂਕਿ ਉਹਨਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਪਹਿਲੀ ਪਾਤਸ਼ਾਹੀ ਕਹਿ ਕੇ ਗੁਰਪੁਰਬ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਸਾਨਾਂ ਦੇ ਹੱਕ ਚ ਕਿਹਾ ਕਿ ਪਿਛਲੇ 40 ਦਿਨ ਤੋਂ ਵੱਧ ਸਮੇਂ ਤੋਂ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹੋਏ ਹਨ ਅਤੇ ਕੇਂਦਰ ਸਰਕਾਰ ਉਹਨਾਂ ਦੀਆਂ ਨਹੀਂ ਮੰਨ ਰਹੀ ਕਹਿ ਕੇ ਅਗਰ ਜਗਜੀਤ ਸਿੰਘ ਡਲੇਵਾਲ ਨੂੰ ਕੁਝ ਹੁੰਦਾ ਤੇ ਉਸਦੀ ਜਿੰਮੇਵਾਰੀ ਕੇਂਦਰ ਸਰਕਾਰ ਹੀ ਹੋਵੇਗੀ। ਉਹਨਾਂ ਕਿਹਾ ਕਿ ਪਹਿਲਾਂ ਵੀ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਵੱਲੋਂ ਰੱਦ ਕਰਵਾਇਆ ਗਿਆ ਹੈ। ਕੇਂਦਰ ਸਰਕਾਰ ਜਾਣ ਬੁਝ ਕੇ ਆਪਣੇ ਅੜੀਅਲ ਰਵਏ ਤੇ ਬੈਠੀ ਹੋਈ ਹੈ।
Get all latest content delivered to your email a few times a month.