ਤਾਜਾ ਖਬਰਾਂ
.
ਲੁਧਿਆਣਾ: ਪੰਜਾਬ ਦੇ ਲੁਧਿਆਣਾ ਵਿੱਚ ਇੱਕ ਬ੍ਰੇਜ਼ਾ ਕਾਰ ਪਲਟਣ ਦੀ ਵੀਡੀਓ ਸਾਹਮਣੇ ਆਈ ਹੈ। ਕਾਰ ਚਾਲਕ ਕਾਫੀ ਤੇਜ਼ ਰਫਤਾਰ ਨਾਲ ਕਾਰ ਚਲਾ ਰਿਹਾ ਸੀ। ਅਚਾਨਕ ਕਾਰ ਆਪਣਾ ਸੰਤੁਲਨ ਗੁਆ ਬੈਠੀ, ਜਿਸ ਕਾਰਨ ਉਹ ਗਲੀ 'ਚ ਖੜ੍ਹੀ ਅਲਟਿਸ ਕਾਰ ਨਾਲ ਜਾ ਟਕਰਾਈ। ਸਟੇਅਰਿੰਗ ਦਾ ਸੰਤੁਲਨ ਵਿਗੜਨ ਕਾਰਨ ਕਾਰ ਪਲਟ ਗਈ। ਇਹ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।
ਇਲਾਕਾ ਵਾਸੀ ਗੌਤਮ ਨੇ ਦੱਸਿਆ ਕਿ ਉਸ ਦੀ ਕਾਰ ਘਰ ਦੇ ਬਾਹਰ ਖੜ੍ਹੀ ਸੀ। ਅਚਾਨਕ ਘਰ ਦੇ ਬਾਹਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਸ ਨੇ ਬਾਹਰ ਰੌਲਾ ਪੈਦਾ ਦੇਖਿਆ ਤਾਂ ਉਸ ਨੂੰ ਪਤਾ ਲੱਗਾ ਕਿ ਕਿਸੇ ਤੇਜ਼ ਰਫ਼ਤਾਰ ਕਾਰ ਚਾਲਕ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਹੈ, ਤੇ ਕਾਰ ਚਾਲਕ ਦੀ ਆਪਣੀ ਕਾਰ ਵੀ ਬੇਕਾਬੂ ਹੋ ਕੇ ਪਲਟ ਗਈ।ਦੱਸਿਆ ਜਾ ਰਿਹਾ ਹੈ ਕਿ ਕਾਰ ਚਲਾ ਰਿਹਾ ਵਿਅਕਤੀ ਨਾਬਾਲਗ ਨੌਜਵਾਨ ਸੀ। ਖੁਸ਼ਕਿਸਮਤੀ ਰਹੀ ਕਿ ਨੌਜਵਾਨ ਇਸ ਹਾਦਸੇ 'ਚ ਵਾਲ-ਵਾਲ ਬਚ ਗਿਆ। ਸੂਚਨਾ ਮਿਲਦੇ ਹੀ ਉਸ ਦੀ ਮਾਂ ਮੌਕੇ 'ਤੇ ਪਹੁੰਚੀ ਅਤੇ ਇਲਾਕਾ ਨਿਵਾਸੀਆਂ ਨੇ ਉਸ ਨੂੰ ਸੁਰੱਖਿਅਤ ਬਾਹਰ ਕੱਢ ਲਿਆ।
ਗੌਤਮ ਨੇ ਕਿਹਾ ਕਿ ਉਹ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਉਨ੍ਹਾਂ ਨੂੰ ਨੁਕਸਾਨੀ ਗਈ ਕਾਰ ਦਾ ਮੁਆਵਜ਼ਾ ਦਿੱਤਾ ਜਾਵੇ। ਉਸ ਦੀ ਕਾਰ ਅੱਗੇ ਅਤੇ ਪਿਛਲੇ ਦੋਵੇਂ ਪਾਸਿਓਂ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੂੰ ਚਾਹੀਦਾ ਹੈ ਕਿ ਉਹ ਨਾਬਾਲਗ ਬੱਚੇ ਜੋ ਬਿਨਾਂ ਲਾਇਸੈਂਸ ਤੋਂ ਗੱਡੀਆਂ ਚਲਾਉਂਦੇ ਹਨ, ਉਨ੍ਹਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ |
Get all latest content delivered to your email a few times a month.