ਤਾਜਾ ਖਬਰਾਂ
.
ਨਵੀਂ ਦਿੱਲੀ- 7 ਜਨਵਰੀ ਯਾਨੀ ਮੰਗਲਵਾਰ ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਧਰਤੀ ਕੰਬੀ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ-ਐਨਸੀਆਰ, ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 7.1 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਇਸਦਾ ਕੇਂਦਰ ਨੇਪਾਲ ਵਿੱਚ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਬਿਹਾਰ ਦੇ ਮੋਤੀਹਾਰੀ ਅਤੇ ਸਮਸਤੀਪੁਰ ਸਮੇਤ ਕਈ ਇਲਾਕਿਆਂ 'ਚ ਸਵੇਰੇ 6.40 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਧਰਤੀ ਪੰਜ ਸੈਕਿੰਡ ਤੱਕ ਹਿੱਲਦੀ ਰਹੀ।
ਭੂਚਾਲ ਦਾ ਅਸਰ ਭਾਰਤ ਦੇ ਨੇਪਾਲ, ਭੂਟਾਨ ਅਤੇ ਸਿੱਕਮ, ਉੱਤਰਾਖੰਡ ਵਿੱਚ ਵੀ ਦੇਖਣ ਨੂੰ ਮਿਲਿਆ। ਫਿਲਹਾਲ ਭਾਰਤ 'ਚ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ। ਨੇਪਾਲ ਅਤੇ ਚੀਨ 'ਚ ਵੀ ਅਜੇ ਤੱਕ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।
Get all latest content delivered to your email a few times a month.