ਤਾਜਾ ਖਬਰਾਂ
.
ਚੰਡੀਗੜ੍ਹ:- ਪੰਜਾਬ-ਹਰਿਆਣਾ ਦੇ ਖਨੌਰੀ ਸਰਹੱਦ 'ਤੇ ਮਰਨ ਵਰਤ ਦੌਰਾਨ ਸੋਮਵਾਰ (6 ਜਨਵਰੀ) ਦੇਰ ਰਾਤ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਦੀ ਨਬਜ਼ ਦੀ ਦਰ 42 ਅਤੇ ਬਲੱਡ ਪ੍ਰੈਸ਼ਰ (ਬੀਪੀ) ਦੀ ਉਪਰਲੀ ਰੇਂਜ 80 ਅਤੇ ਹੇਠਲੀ ਰੇਂਜ 56 ਹੋ ਗਈ। ਉੱਥੇ ਮੌਜੂਦ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੇ ਹੱਥਾਂ-ਪੈਰਾਂ ਦੀ ਮਾਲਿਸ਼ ਕੀਤੀ ਅਤੇ ਪਾਣੀ ਪਿਲਾਇਆ। ਡੱਲੇਵਾਲ ਦੀ ਸਿਹਤ ਖਰਾਬ ਹੋਣ ਦਾ ਪਤਾ ਲੱਗਦਿਆਂ ਹੀ ਮੋਰਚੇ 'ਤੇ ਮੌਜੂਦ ਸਾਰੇ ਕਿਸਾਨ ਜਾਗ ਪਏ। ਉਨ੍ਹਾਂ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਰਾਤ ਨੂੰ ਹੀ ਸਤਨਾਮ ਵਾਹਿਗੁਰੂ ਦਾ ਜਾਪ ਕਰਨਾ ਸ਼ੁਰੂ ਕਰ ਦਿੱਤਾ।
ਦੱਸ ਦੇਈਏ ਕਿ 4 ਜਨਵਰੀ ਨੂੰ ਖਨੌਰੀ ਬਾਰਡਰ 'ਤੇ ਮਹਾਪੰਚਾਇਤ ਹੋਈ। ਇੱਥੇ 9 ਮਿੰਟ ਬੋਲਣ ਤੋਂ ਬਾਅਦ ਡੱਲੇਵਾਲ ਨੂੰ ਚੱਕਰ ਆਉਣੇ ਅਤੇ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਗਿਆ। ਜਿਸ ਤੋਂ ਬਾਅਦ ਸਿਹਤ ਵਿਭਾਗ ਨੇ ਇੱਕ ਟੀਮ ਨੂੰ ਅਲਰਟ ਮੋਡ 'ਤੇ ਰੱਖਿਆ। ਡੱਲੇਵਾਲ ਨੇ ਉਲਟੀਆਂ ਆਉਣ ਕਾਰਨ ਪਾਣੀ ਪੀਣਾ ਬੰਦ ਕਰ ਦਿੱਤਾ ਸੀ। ਉਨ੍ਹਾਂ ਦੀ ਸਿਹਤ ਬਹੁਤ ਕਮਜ਼ੋਰ ਹੋ ਗਈ ਹੈ।
Get all latest content delivered to your email a few times a month.