ਤਾਜਾ ਖਬਰਾਂ
.
ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਅਤੇ ਹੋਰ ਮੁਲਾਜ਼ਮਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਸਰਕਾਰੀ ਪੰਜਾਬ ਰੋਡਵੇਜ਼, PRTC ਅਤੇ PUNBUS ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਸੂਤਰਾਂ ਅਨੁਸਾਰ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਰਕਾਰ ਨੂੰ 3.5 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਇਹ ਮੁਲਾਜ਼ਮ ਪੰਜਾਬ ਦੇ ਮੋਹਾਲੀ ਵਿੱਚ ਇਕੱਠੇ ਹੋਣਗੇ ਅਤੇ ਉਥੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣਗੇ। ਇਸ ਸਬੰਧੀ ਸੁਰੱਖਿਆ ਵਧਾ ਦਿੱਤੀ ਗਈ ਹੈ ।
Get all latest content delivered to your email a few times a month.