ਤਾਜਾ ਖਬਰਾਂ
.
ਤਰਨਤਾਰਨ ਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਆਸਲ ਪਿੰਡ 'ਚ ਸਥਿਤ ਬੀਐੱਸਐੱਫ. ਦੀ ਡਰੇਨ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੋ ਸ਼ੱਕੀ ਨੌਜਵਾਨ ਨੂੰ ਐਕਟਿਵਾ 'ਤੇ ਸਵਾਰ ਦੇਖ ਕੇ ਰੁਕਣ ਦਾ ਇਸ਼ਾਰਾ ਕੀਤਾ ਗਿਆ। ਇਸ ਦਰਮਿਆਨ ਉਨ੍ਹਾਂ ਨੇ ਪੁਲਿਸ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ। ਇਸ ਫਾਇਰਿੰਗ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ ਹਨ। ਐਕਟਿਵਾ ਸਵਾਰਾਂ ਦੀ ਪਛਾਣ ਕਰਮਜੀਤ ਸਿੰਘ ਅਤੇ ਗੁਰੂ ਲਾਲਜੀਤ ਸਿੰਘ ਵਜੋਂ ਹੋਈ ਹੈ। ਦੋਵੇਂ ਗੈਂਗਸਟਰ ਪ੍ਰਭੂ ਦਾਸੂਵਾਲ ਦੇ ਸਾਥੀ ਦੱਸੇ ਜਾ ਰਹੇ ਹਨ।
Get all latest content delivered to your email a few times a month.