ਤਾਜਾ ਖਬਰਾਂ
.
ਅੰਮ੍ਰਿਤਸਰ : ਲਗਾਤਾਰ ਹੀ ਪੰਜਾਬ ਦੇ ਵਿੱਚ ਨਸ਼ਾ ਵੱਧਦਾ ਜਾ ਰਿਹਾ ਤੇ ਨਸ਼ੇ ਨੂੰ ਰੋਕਣ ਲਈ ਲਗਾਤਾਰ ਹੀ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਵੱਲੋਂ ਹਰ ਤਰੀਕੇ ਦੀ ਕੋਸ਼ਿਸ਼ ਕੀਤੀ ਜਾ ਰਹੀ ਜਿਸ ਦੇ ਚਲਦੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ, ਜਦੋਂ ਪੁਲਿਸ ਨੇ ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਪੰਜਾਬ ਚ ਵੱਖ-ਵੱਖ ਥਾਵਾਂ ਤੇ ਸਪਲਾਈ ਕਰਨ ਵਾਲੇ ਔਰਤ ਸਮੇਤ ਚਾਰ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਚਾਰ ਆਰੋਪੀਆਂ ਦੇ ਵਿੱਚੋਂ ਇੱਕ ਔਰਤ ਜਿਸਦਾ ਨਾਮ ਬਲਜੀਤ ਕੌਰ ਹੈ ਅਤੇ ਉਹ ਆਪਣੇ ਭਤੀਜੇ ਗੁਰਪ੍ਰੀਤ ਸਿੰਘ ਉਰਫ ਗੋਪੀ ਦੇ ਨਾਲ ਰਲ ਕੇ ਨਸ਼ਾ ਸਪਲਾਈ ਦਾ ਕੰਮ ਕਰਦੀ ਸੀ ਪੁਲਿਸ ਨੇ ਦੱਸਿਆ ਕਿ ਇਹਨਾਂ ਦਾ ਪਿੰਡ ਮੁੱਠਿਆਂਵਾਲੀ ਜ਼ਿਲ੍ਹਾ ਤਰਨ ਤਾਰਨ ਦੇ ਵਿੱਚ ਹੈ ਅਤੇ ਇਹ ਬਿਲਕੁਲ ਹੀ ਬਾਰਡਰ ਬੈਲਟ ਦੇ ਨਜ਼ਦੀਕ ਪਿੰਡ ਹੈ ਜਿੱਥੋਂ ਕਿ ਇਹ ਨਸ਼ਾ ਸਪਲਾਈ ਕਰਦੇ ਸਨ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੀ ਗਈ ਬਲਜੀਤ ਕੌਰ ਦਾ ਪਤੀ ਬਲਵੀਰ ਸਿੰਘ ਵੀ ਨਸ਼ਾ ਵੇਚਣ ਦੇ ਮਾਮਲੇ ਦੇ ਵਿੱਚ ਰਾਜਸਥਾਨ ਜੇਲ ਦੇ ਵਿੱਚ ਬੰਦ ਹੈ ਪੁਲਿਸ ਨੇ ਦੱਸਿਆ ਗ੍ਰਿਫਤਾਰ ਕੀਤੇ ਗਏ ਚਾਰਾਂ ਆਰੋਪੀਆਂ ਦੀ ਪਹਿਚਾਣ ਬਲਜੀਤ ਕੌਰ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਮਨਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਹ ਚਾਰੇ ਵਿਅਕਤੀ ਨਸ਼ਾ ਸਪਲਾਈ ਕਰਨ ਦਾ ਕੰਮ ਕਰਦੇ ਸੀ ਫਿਲਹਾਲ ਪੁਲਿਸ ਨੇ ਇਹਨਾਂ ਚਾਰਾਂ ਨੂੰ ਗ੍ਰਿਫਤਾਰ ਕਰ ਲਿਆ ਤੇ ਇਹਨਾਂ ਦੇ ਹੋਰ ਵੀ ਸਾਥੀ ਹੈ ਜਿਨਾਂ ਤੇ ਪੁਲਿਸ ਰੇਡ ਕਰ ਰਹੀ ਹੈ ਤੇ ਜਲਦ ਹੀ ਪੁਲਿਸ ਇਹਨਾਂ ਨੂੰ ਵੀ ਗ੍ਰਿਫਤਾਰ ਕਰੇਗੀ। ਪੁਲਿਸ ਨੇ ਇਹ ਵੀ ਦੱਸਿਆ ਕਿ ਨਵੇਂ ਸਾਲ 2025 ਦੀ ਸ਼ੁਰੂਆਤ ਦੌਰਾਨ ਹੀ ਇਹ ਪਹਿਲਾ ਪਰਚਾ ਥਾਣਾ ਛੇਹਾਰਟਾ ਵਿਖੇ ਦਰਜ ਕੀਤਾ ਗਿਆ ਹੈ।
Get all latest content delivered to your email a few times a month.