ਤਾਜਾ ਖਬਰਾਂ
.
ਨਵੀ ਦਿੱਲੀ:- ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੇ ਐਲਾਨ ਦਾ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਟਵੀਟ ਕਰਕੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਭਾਰਤ ਦੇ ਚੋਣਕਮਿਸ਼ਨ ਦੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਐਲਾਨ ਦਾ ਸਵਾਗਤ ਕਰਦਾ ਹਾਂ। ਉਨ੍ਹਾਂ ਕਿਹਾ ਕਿ ਚੋਣਾਂ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਹਨ ਤੇ ਮੈਂ ਦਿੱਲੀ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਜਿਹੀ ਸਰਕਾਰ ਚੁਣਨ ਜੋ ਜੀਵਨ ਪੱਧਰ ਨੂੰ ਬਿਹਤਰ ਬਣਾਉਣ 'ਤੇ ਧਿਆਨ ਦੇਵੇ। ਉਨ੍ਹਾਂ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਨਜਿੱਠਣ, ਪ੍ਰਦੂਸ਼ਣ ਨੂੰ ਘਟਾਉਣ ਅਤੇ ਰੋਜ਼ਾਨਾ ਜੀਵਨ ਨੂੰ ਆਸਾਨ ਬਣਾਉਣ ਲਈ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਲਗਾਤਾਰ ਦਿੱਲੀ ਦੇ ਵਿਆਪਕ ਵਿਕਾਸ ਲਈ ਕੰਮ ਕਰ ਰਹੀ ਹੈ।
Get all latest content delivered to your email a few times a month.