ਤਾਜਾ ਖਬਰਾਂ
.
ਚੰਡੀਗੜ੍ਹ- ਚੰਡੀਗੜ੍ਹ ਵਿੱਚ ਪ੍ਰਸ਼ਾਸਨਿਕ ਢਾਂਚੇ ਵਿੱਚ ਅਹਿਮ ਬਦਲਾਅ ਕੀਤੇ ਗਏ ਹਨ। ਚੰਡੀਗੜ੍ਹ ਦੇ ਪ੍ਰਸ਼ਾਸਨਿਕ ਢਾਂਚੇ ਹੁਣ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ ਵਿੱਚ ਮੁੱਖ ਸਕੱਤਰ ਦੀ ਭੂਮਿਕਾ ਨੂੰ ਪ੍ਰਮੁੱਖ ਬਣਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਆਈਏਐਸ ਅਧਿਕਾਰੀਆਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਗਿਆ ਹੈ, ਜਿਸ ਨਾਲ ਪ੍ਰਸ਼ਾਸਨ ਦੀ ਕਾਰਜਕੁਸ਼ਲਤਾ ਹੋਰ ਮਜ਼ਬੂਤ ਹੋਵੇਗੀ। ਇਹ ਕਦਮ ਪ੍ਰਸ਼ਾਸਨਿਕ ਕੁਸ਼ਲਤਾ ਵਧਾਉਣ ਅਤੇ ਬਿਹਤਰ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।
ਨਵੇਂ ਪ੍ਰਬੰਧਕੀ ਢਾਂਚੇ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਕੁੱਲ 11 ਅਸਾਮੀਆਂ ਹੋਣਗੀਆਂ, ਜਿਨ੍ਹਾਂ ਵਿੱਚ ਇਹ ਸ਼ਾਮਲ ਹਨ:
ਮੁੱਖ ਸਕੱਤਰ
ਸਕੱਤਰ (ਗ੍ਰਹਿ)
ਸਕੱਤਰ (ਵਿੱਤ)
ਸਕੱਤਰ, ਟਾਊਨ ਪਲਾਨਿੰਗ (ਸਮਾਰਟ ਸਿਟੀ)
ਡਿਪਟੀ ਕਮਿਸ਼ਨਰ (ਜ਼ਿਲ੍ਹਾ)
ਸੰਯੁਕਤ ਸਕੱਤਰ (ਵਿੱਤ)
ਆਬਕਾਰੀ ਕਮਿਸ਼ਨਰ
ਸਕੱਤਰ
ਵਧੀਕ ਸਕੱਤਰ
ਵਧੀਕ ਡਿਪਟੀ ਕਮਿਸ਼ਨਰ
Get all latest content delivered to your email a few times a month.