IMG-LOGO
ਹੋਮ ਰਾਸ਼ਟਰੀ: ਇੱਕ ਦੇਸ਼ ਇਕ ਚੋਣ' ਨੂੰ ਲੈ ਕੇ JPC ਦੀ ਅੱਜ...

ਇੱਕ ਦੇਸ਼ ਇਕ ਚੋਣ' ਨੂੰ ਲੈ ਕੇ JPC ਦੀ ਅੱਜ ਹੋਵੇਗੀ ਪਹਿਲੀ ਮੀਟਿੰਗ

Admin User - Jan 08, 2025 10:43 AM
IMG

.

ਇੱਕ ਰਾਸ਼ਟਰ, ਇੱਕ ਚੋਣ ਲਈ ਸੰਸਦ ਵਿੱਚ ਪੇਸ਼ ਕੀਤੇ ਗਏ 129ਵੇਂ ਸੰਵਿਧਾਨ (ਸੋਧ) ਬਿੱਲ ਦੀ ਸਮੀਖਿਆ ਕਰਨ ਲਈ ਬਣਾਈ ਗਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੀ ਅੱਜ ਪਹਿਲੀ ਮੀਟਿੰਗ ਹੋਵੇਗੀ। ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਬਿੱਲ ਪੇਸ਼ ਕੀਤੇ ਜਾਣ ਤੋਂ ਬਾਅਦ 31 ਮੈਂਬਰਾਂ (ਲੋਕ ਸਭਾ ਤੋਂ 21 ਅਤੇ ਰਾਜ ਸਭਾ ਤੋਂ 10 ਸੰਸਦ ਮੈਂਬਰ) ਵਾਲੀ ਜੇਪੀਸੀ ਦਾ ਗਠਨ ਕੀਤਾ ਗਿਆ ਸੀ । 

ਹਾਲਾਂਕਿ ਕਈ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਜੇਪੀਸੀ ਵਿੱਚ ਸ਼ਾਮਲ ਕਰਨ ਦੀ ਬੇਨਤੀ ਤੋਂ ਬਾਅਦ ਸਰਕਾਰ ਨੇ ਕਮੇਟੀ ਦੀ ਗਿਣਤੀ ਵਧਾ ਕੇ 8 ਮੈਂਬਰ ਕਰ ਦਿੱਤੀ ਹੈ। ਹੁਣ ਇਸ ਕਮੇਟੀ ਵਿੱਚ ਲੋਕ ਸਭਾ ਤੋਂ 27 ਅਤੇ ਰਾਜ ਸਭਾ ਤੋਂ 12 ਸੰਸਦ ਮੈਂਬਰ ਹਨ। ਕਾਂਗਰਸ ਵੱਲੋਂ ਪ੍ਰਿਅੰਕਾ ਗਾਂਧੀ ਵਾਡਰਾ, ਮਨੀਸ਼ ਤਿਵਾੜੀ ਅਤੇ ਸੁਖਦੇਵ ਭਗਤ ਸਿੰਘ ਨੂੰ 39 ਮੈਂਬਰੀ ਜੇਪੀਸੀ ਵਿੱਚ ਸ਼ਾਮਲ ਕੀਤਾ ਗਿਆ ਹੈ। ਭਾਜਪਾ ਵੱਲੋਂ ਬਾਂਸੂਰੀ ਸਵਰਾਜ, ਸੰਬਿਤ ਪਾਤਰਾ ਅਤੇ ਅਨੁਰਾਗ ਸਿੰਘ ਠਾਕੁਰ ਦੇ ਵੱਡੇ ਨਾਂ ਹਨ, ਜਦਕਿ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਤੋਂ ਕਲਿਆਣ ਬੈਨਰਜੀ ਹਨ। ਇਸ ਤੋਂ ਇਲਾਵਾ ਸਪਾ, ਡੀਐਮਕੇ, ਟੀਡੀਪੀ ਸਮੇਤ ਹੋਰ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਵੀ ਇਸ ਜੇਪੀਸੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਨੂੰ ਅਗਲੇ ਸੈਸ਼ਨ ਦੇ ਆਖਰੀ ਹਫਤੇ ਦੇ ਪਹਿਲੇ ਦਿਨ ਤੱਕ ਆਪਣੀ ਰਿਪੋਰਟ ਸੌਂਪਣੀ ਹੋਵੇਗੀ।

17 ਦਸੰਬਰ ਨੂੰ ਕਾਨੂੰਨ ਮੰਤਰੀ ਮੇਘਵਾਲ ਨੇ ਲੋਕ ਸਭਾ 'ਚ 'ਇਕ ਦੇਸ਼, ਇਕ ਚੋਣ' ਸਬੰਧੀ ਸੰਵਿਧਾਨ ਸੋਧ ਬਿੱਲ ਪੇਸ਼ ਕੀਤਾ ਸੀ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਬਿੱਲ ਪੇਸ਼ ਕਰਨ ਲਈ ਇਲੈਕਟ੍ਰਾਨਿਕ ਵੋਟਿੰਗ ਕਰਵਾਈ ਗਈ। ਕੁਝ ਸੰਸਦ ਮੈਂਬਰਾਂ ਦੇ ਇਤਰਾਜ਼ਾਂ ਤੋਂ ਬਾਅਦ, ਵੋਟ ਨੂੰ ਸੋਧਣ ਲਈ ਸਲਿੱਪ ਰਾਹੀਂ ਮੁੜ ਵੋਟਿੰਗ ਕਰਵਾਈ ਗਈ। ਇਸ ਵੋਟਿੰਗ ਵਿੱਚ ਬਿੱਲ ਨੂੰ ਪੇਸ਼ ਕਰਨ ਦੇ ਹੱਕ ਵਿੱਚ 269 ਅਤੇ ਇਸ ਦੇ ਵਿਰੋਧ ਵਿੱਚ 198 ਵੋਟਾਂ ਪਈਆਂ। ਇਸ ਤੋਂ ਬਾਅਦ ਕਾਨੂੰਨ ਮੰਤਰੀ ਨੇ ਮੁੜ ਬਿੱਲ ਸਦਨ ਵਿੱਚ ਪੇਸ਼ ਕੀਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.