ਤਾਜਾ ਖਬਰਾਂ
.
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ’, ‘ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ’, ‘ਕੰਪਿਊਟਰ ਅਧਿਆਪਕ ਯੂਨੀਅਨ’, ‘ਬੇਰੁਜ਼ਗਾਰ ਸਾਂਝਾ ਮੋਰਚਾ’ ਅਤੇ ‘ਭਾਰਤ ਨੇਤਰਹੀਣ ਸੇਵਕ ਸਮਾਜ’ ਨਾਲ ਮੀਟਿੰਗਾਂ ਕਰਕੇ ਇਨ੍ਹਾਂ ਯੂਨੀਅਨਾਂ ਦੀਆਂ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਅਤੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕਰਦਿਆਂ ਇਨ੍ਹਾਂ ਦੇ ਹੱਲ ਵੱਲ ਕਦਮ ਪੁੱਟਿਆ।
ਭਾਰਤ ਨੇਤਰਹੀਣ ਸੇਵਕ ਸਮਾਜ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਸੂਬੇ ਵਿਚ ਨੇਤਰਹੀਣਾਂ ਲਈ ਨਵਾਂ ਸਕੂਲ ਖੋਲ੍ਹਣ ਅਤੇ ਜਮਾਲਪੁਰ, ਲੁਧਿਆਣਾ ਸਥਿਤ ਸਕੂਲ ਦੇ ਸਟਾਫ ਦੀ ਗਿਣਤੀ ਅਤੇ ਹੋਰ ਲੜੀਂਦੀਆਂ ਸਹੂਲਤਾਂ ਮੁਹੱਈਆ ਕਰਨ ਸਬੰਧੀ ਅਧਿਅਨ ਕਰੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜੀ ਜਾਵੇ ਤਾਂ ਜੋ ਵਿੱਤੀ ਸਾਲ 2025-26 ਲਈ ਬਜ਼ਟ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ।
ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨਾਲ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਪੀਐੱਸਪੀਸੀਐੱਲ ਅਤੇ ਪੀਐੱਸਟੀਸੀਐੱਲ ਵਿੱਚ ਆਊਟਸੋਰਸ ਦੇ ਆਧਾਰ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਦਿੱਕਤਾਂ ਅਤੇ ਮੰਗਾਂ ਨੂੰ ਸਾਂਝਾ ਕੀਤਾ ਗਿਆ। ਵਿੱਤ ਮੰਤਰੀ ਨੇ ਬਿਜਲੀ ਵਿਭਾਗ ਨੂੰ ਯੂਨੀਅਨ ਨਾਲ ਮੀਟਿੰਗ ਕਰਕੇ ਯੋਗ ਮੰਗਾਂ ਦੇ ਹੱਲ ਲਈ ਲੋੜੀਂਦੇ ਕਦਮ ਪੁੱਟਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਯੂਨੀਅਨ ਨਾਲ ਮੀਟਿੰਗ ਦੇ ਸਿੱਟੇ ਦੇ ਆਧਾਰ ‘ਤੇ ਕੈਬਨਿਟ ਸਬ-ਕਮੇਟੀ ਦੀ ਅਗਲੀ ਮੀਟਿੰਗ ਵਿੱਚ ਮਾਮਲੇ ਨੂੰ ਵਿਚਾਰਿਆ ਜਾਵੇਗਾ ਤਾਂ ਜੋ ਯੂਨੀਅਨ ਦੀਆਂ ਮੁੱਖ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ।
Get all latest content delivered to your email a few times a month.