ਤਾਜਾ ਖਬਰਾਂ
.
ਬੀਤੇ ਦਿਨ ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਹੁਣ ਸੱਤਾ ਦੀ ਸਿਆਸੀ ਲੜਾਈ ਸ਼ੁਰੂ ਹੋ ਗਈ ਹੈ। ਚੋਣ ਕਮਿਸ਼ਨ ਨੇ ਕੱਲ੍ਹ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਲਈ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਸੀ। ਦਿੱਲੀ ਵਿੱਚ 5 ਫਰਵਰੀ ਨੂੰ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ ਅਤੇ ਨਤੀਜੇ 8 ਫਰਵਰੀ ਨੂੰ ਆਉਣਗੇ। ਇਸ ਦੌਰਾਨ 'ਸ਼ੀਸ਼ਮਹਿਲ' ਮਾਮਲੇ ਨੂੰ ਲੈ ਕੇ ਦਿੱਲੀ 'ਚ ਸਿਆਸਤ ਗਰਮਾਈ ਹੋਈ ਹੈ। ਜਿੱਥੇ ਭਾਜਪਾ ਇਸ ਮੁੱਦੇ 'ਤੇ ਆਮ ਆਦਮੀ ਪਾਰਟੀ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ 'ਆਪ' ਆਗੂ ਸੰਜੇ ਸਿੰਘ ਨੇ ਭਾਜਪਾ ਆਗੂਆਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ।ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਅੱਜ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਉਹ 2700 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਹਿਲ ਨੂੰ ਦਿਖਾਉਣ। ਸੰਜੇ ਸਿੰਘ ਨੇ ਭਾਜਪਾ ਤੋਂ ਪ੍ਰਧਾਨ ਮੰਤਰੀ ਦਾ ਮਹਿਲ ਦਿਖਾਉਣ ਦੀ ਮੰਗ ਕੀਤੀ ਹੈ। ਸੰਜੇ ਸਿੰਘ ਨੇ ਕਿਹਾ ਸੀ ਕਿ ਉਸਤੋਂ ਪਹਿਲਾਂ ਦਿੱਲੀ ਸੀਐੱਮ ਦੀ ਰਿਹਾਇਸ਼ ਦਿਖਾਉਣਗੇ ਕਿ ਉਥੇ ਕਿਹੜੇ ਸੋਨੇ ਦੇ ਬਾਥਰੂਮ ਬਣੇ ਹੋਏ ਨੇ। ਜਿਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੁਲਿਸ ਫੋਰਸ ਦੇ ਨਾਲ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਸੁਰੱਖਿਆ ਵਧਾ ਦਿੱਤੀ ਗਈ । ਥਾਂ-ਥਾਂ ਬੈਰੀਕੇਡਿੰਗ ਕੀਤੀ ਗਈ। 'ਆਪ' ਨੇਤਾ ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪਹੁੰਚੇ। ਪੁਲਿਸ ਨੇ 'ਆਪ' ਨੇਤਾਵਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਹੈ। ਇਸ ਦੌਰਾਨ ਪੁਲਿਸ ਅਤੇ 'ਆਪ' ਆਗੂਆਂ ਵਿਚਾਲੇ ਬਹਿਸ ਹੋ ਗਈ। ਜਿਸ ਤੋਂ ਬਾਅਦ 'ਆਪ' ਆਗੂ ਧਰਨੇ 'ਤੇ ਬੈਠ ਗਏ।
Get all latest content delivered to your email a few times a month.