ਤਾਜਾ ਖਬਰਾਂ
.
ਮੋਗਾ ਵਿੱਚ ਅੱਜ ਕਿਸਾਨ ਮਹਾਂਪੰਚਾਇਤ ਹੈ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ 40 ਤੋਂ 50 ਹਜ਼ਾਰ ਕਿਸਾਨ ਭਾਗ ਲੈਣਗੇ। ਰਾਕੇਸ਼ ਟਿਕੈਤ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਹਮੇਸ਼ਾ ਸੰਘਰਸ਼ ਕਰਦੇ ਆਏ ਹਾਂ ਅਤੇ ਭਵਿੱਖ ਵਿੱਚ ਵੀ ਕਰਦੇ ਰਹਾਂਗੇ। ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਥਾਵਾਂ 'ਤੇ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀਆਂ ਮਹਾਂਪੰਚਾਇਤਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂ ਪਹੁੰਚ ਰਹੇ ਹਨ।
ਕਾਬਿਲੇਗੌਰ ਹੈ ਕਿ ਅੱਜ ਪੰਜਾਬ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਕਾਫ਼ਲੇ ਨਾਲ ਮਹਾਂਪੰਚਾਇਤ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਹਨ। ਬੀਤੀ 4 ਜਨਵਰੀ ਨੂੰ ਹਰਿਆਣਾ ਦੇ ਟੋਹਾਣਾ ਵਿੱਚ ਕਿਸਾਨ ਮਹਾਂ ਪੰਚਾਇਤ ਵੀ ਹੋਈ ਸੀ, ਜਿਸ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀਆਂ ਬੱਸਾਂ ਖ਼ਰਾਬ ਮੌਸਮ ਕਾਰਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ। ਪਰ ਪਿਛਲੇ ਦੋ ਦਿਨਾਂ ਤੋਂ ਮੌਸਮ ਪੂਰੀ ਤਰ੍ਹਾਂ ਸਾਫ਼ ਹੋਣ ਕਾਰਨ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਵਾਂਗ ਧੁੰਦ ਦੀ ਕੋਈ ਸਮੱਸਿਆ ਨਹੀਂ ਹੈ।
Get all latest content delivered to your email a few times a month.